ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ
Sunday, Jul 23, 2017 - 03:32 AM (IST)

ਬੁਢਲਾਡਾ(ਬਾਂਸਲ)-ਇਥੋਂ ਥੋੜ੍ਹੀ ਦੂਰ ਪਿੰਡ ਨਰਿੰਦਰਪੁਰਾ-ਅਹਿਮਦਪੁਰ ਰੇਲਵੇ ਲਾਈਨ ਵਿਚਕਾਰ ਇਕ ਅਣਪਛਾਤੇ ਵਿਅਕਤੀ ਵੱਲੋਂ ਰੇਲ ਗੱਡੀ ਹੇਠਾਂ ਆ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਮਿਲਿਆ ਹੈ। ਰੇਲਵੇ ਚੌਕੀ ਇੰਚਾਰਜ ਸੌਦਾਗਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਕੀਤੀ ਜਾ ਸਕਦੀ ਪਰ ਉਸ ਦੀ ਲਾਸ਼ ਤੋਂ ਥੋੜ੍ਹੀ ਦੂਰੀ 'ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਮ੍ਰਿਤਕ ਨੇ ਚੈੱਕਦਾਰ ਕਮੀਜ਼ ਅਤੇ ਕਾਲੇ ਰੰਗ ਦੀ ਪੈਂਟ ਪਾਈ ਹੋਈ ਹੈ, ਜਿਸ ਦੀ ਉਮਰ ਲਗਭਗ 35 ਸਾਲ ਨਜ਼ਰ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਵਿਅਕਤੀ ਦੀ ਲਾਸ਼ ਸ਼ਨਾਖਤ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰੱਖੀ ਗਈ ਹੈ।