ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

09/09/2017 3:26:56 AM

ਖੰਨਾ(ਸੁਨੀਲ)-ਸਥਾਨਕ ਵਾਰਡ ਨੰ. 1 ਰਹੌਣ ਖੰਨਾ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਵਿੱਕਰ ਸਿੰਘ (28) ਪੁੱਤਰ ਮੱਘਰ ਸਿੰਘ ਵਾਸੀ ਖੰਨਾ ਜੋ ਕਿ ਪੇਸ਼ੇ ਤੋਂ ਡਰਾਈਵਰ ਸੀ। ਬੀਤੀ ਰਾਤ ਵੀ ਵਿੱਕਰ ਸਿੰਘ ਖਾਣਾ ਖਾਣ ਤੋਂ ਬਾਅਦ ਆਪਣੇ ਕਮਰੇ 'ਚ ਸੌਣ ਲਈ ਚਲਾ ਗਿਆ। ਸਵੇਰੇ ਜਦੋਂ ਉਸਦੇ ਭਰਾ ਨੇ ਉਸਦੇ ਕਮਰੇ ਦੀ ਤਾਕੀ 'ਚੋਂ ਵੇਖਿਆ ਤਾਂ ਬਲਵੀਰ ਸਿੰਘ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਸਦੇ ਭਰਾ ਨੇ ਘਟਨਾ ਦੀ ਜਾਣਕਾਰੀ ਬਾਕੀ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੰਦੇ ਹੋਏ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਲੋਕਾਂ ਅਤੇ ਪੁਲਸ ਨੇ ਖਿੜਕੀ ਦਾ ਸ਼ੀਸ਼ਾ ਤੋੜ ਕੇ ਕਮਰੇ ਦਾ ਦਰਵਾਜ਼ਾ ਖੋਲ੍ਹਕੇ ਉਸਦੀ ਲਾਸ਼ ਨੂੰ ਬਾਹਰ ਕੱਢਿਆ ਤੇ ਖੰਨਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਸ ਨੇ ਘਟਨਾ ਦੀ ਜਾਂਚ ਕਰਦੇ ਹੋਏ ਮ੍ਰਿਤਕ ਦੀ ਜੇਬ 'ਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਪੁਲਸ ਨੇ ਧਾਰਾ 174 ਦੇ ਅਧੀਨ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਮੋਰਚਰੀ 'ਚ ਰੱਖਵਾ ਦਿੱਤਾ ਹੈ। 


Related News