ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Wednesday, Sep 20, 2017 - 12:27 AM (IST)

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਫਿਰੋਜ਼ਪੁਰ(ਕੁਮਾਰ)—ਫਿਰੋਜ਼ਪੁਰ ਸ਼ਹਿਰ ਦੇ ਆਰ. ਐੱਸ. ਡੀ. ਕਾਲਜ ਅਤੇ ਗੋਲਬਾਗ ਦੇ ਕੋਲ ਅੱਜ ਇਕ ਕਰੀਬ 32 ਸਾਲਾ ਯੁਵਕ ਬਿੱਟੂ ਨੇ ਗਲ ਵਿਚ ਫਾਹਾ ਪਾ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਬਿੱਟੂ ਪੁੱਤਰ ਰਾਜ ਕੁਮਾਰ ਵਾਸੀ ਅਰਾਈਆਂ ਵਾਲਾ ਮਜ਼ਦੂਰੀ ਦਾ ਕੰਮ ਕਰਦਾ ਸੀ, ਜੋ ਆਪਣੇ ਜੀਜੇ ਦੇ ਕੋਲ ਰਹਿੰਦਾ ਸੀ ਤੇ ਕੁਝ ਸਮੇਂ ਤੋਂ ਪ੍ਰੇਸ਼ਾਨੀ 'ਚ ਰਹਿ ਰਿਹਾ ਸੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਭੇਜ ਦਿੱਤੀ ਹੈ।


Related News