ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖੁਦਕੁਸ਼ੀ

09/22/2017 5:20:44 AM

ਲਾਂਬੜਾ (ਵਰਿੰਦਰ)-ਨਜ਼ਦੀਕੀ ਪਿੰਡ ਤਾਜਪੁਰ ਕਾਲੋਨੀਆਂ ਦੇ ਵਸਨੀਕ ਇਕ ਵਿਅਕਤੀ ਵਲੋਂ ਕਿਸੇ ਪ੍ਰੇਸ਼ਾਨੀ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ। ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਹਰਮੇਸ਼ ਲਾਲ (42) ਪੁੱਤਰ ਦੇਵ ਰਾਜ ਜੋ ਆਟੋ ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ, ਬੀਤੀ ਕਲ ਸ਼ਾਮ ਜਦ ਘਰ ਵਿਚ ਮੌਜੂਦ ਸੀ ਤਾਂ ਉਹ ਅਚਾਨਕ ਘਰੋਂ ਬਾਹਰ ਨਿਕਲ ਗਿਆ ਤੇ ਕੁਝ ਦੂਰੀ 'ਤੇ ਜਾ ਕੇ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਤਬੀਅਤ ਖਰਾਬ ਹੋਣ 'ਤੇ ਜਦ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਜਲੰਧਰ ਲੈ ਗਏ। ਅੱਜ ਸਵੇਰੇ ਹਰਮੇਸ਼ ਲਾਲ ਦੀ ਮੌਤ ਹੋ ਗਈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਮ੍ਰਿਤਕ ਦੀ ਪਤਨੀ ਰੇਖਾ ਰਾਣੀ ਦੇ ਬਿਆਨਾਂ 'ਤੇ ਧਾਰਾ 174 ਦੀ ਕਾਰਵਾਈ ਕੀਤੀ ਹੈ।


Related News