ਮਾਨਸਿਕ ਪ੍ਰੇਸ਼ਾਨੀ ਕਾਰਨ ਧਾਰਮਿਕ ਅਸਥਾਨ ਦੇ ਸੇਵਾਦਾਰ ਨੇ ਲਿਆ ਫਾਹਾ

09/24/2017 3:45:54 AM

ਹੰਬੜਾਂ(ਸਤਨਾਮ)-ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਮਲਕਪੁਰ ਵਿਖੇ ਅੱਜ ਇਕ ਧਾਰਮਿਕ ਅਸਥਾਨ ਦੇ ਸੇਵਾਦਾਰ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਹੌਲਦਾਰ ਬਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਮਲਕਪੁਰ ਦੀ ਇਤਲਾਹ 'ਤੇ ਮਲਕਪੁਰ ਵਿਖੇ ਸਥਿਤ ਧਾਰਮਿਕ ਅਸਥਾਨ 'ਤੇ ਸੇਵਾਦਾਰ ਵਜੋਂ ਸੇਵਾ ਕਰ ਰਹੇ ਬਾਬਾ ਸ਼ਿੰਗਾਰਾ ਸਿੰਘ ਪੁੱਤਰ ਸਰਵਨ ਸਿੰਘ ਉਮਰ ਕਰੀਬ 55 ਸਾਲ, ਜਿਸ ਦਾ ਵਿਆਹ ਨਹੀਂ ਹੋਇਆ ਸੀ ਪੀਰਾਂ ਦੇ ਦਰਬਾਰ 'ਤੇ ਹੀ ਸੇਵਾ ਕਰ ਰਿਹਾ ਸੀ ਤੇ ਉਥੇ ਹੀ ਕਮਰੇ ਵਿਚ ਰਹਿ ਕੇ ਗੁਜ਼ਾਰਾ ਕਰ ਰਿਹਾ ਸੀ ਤੇ ਪਿਛਲੇ ਕੁਝ ਦਿਨਾਂ ਤੋਂ ਦਿਮਾਗੀ ਪ੍ਰੇਸ਼ਾਨੀ ਦੇ ਕਾਰਨ ਚੁੱਪ-ਚਾਪ ਰਹਿੰਦਾ ਸੀ, ਕਈ ਵਾਰ ਪੁੱਛਣ 'ਤੇ ਵੀ ਕੋਈ ਕਾਰਨ ਨਹੀਂ ਦੱਸਿਆ ਤੇ ਬੀਤੀ ਰਾਤ ਕਮਰੇ ਦੇ ਦਰਵਾਜ਼ੇ ਦੀ ਕੁੰਡੀ ਅੰਦਰੋਂ ਲਾ ਕੇ ਗਾਰਡਰ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਲਿਆ, ਜਿਸ ਦਾ ਪਤਾ ਸਵੇਰੇ ਲੱਗਾ। ਪੁਲਸ ਅਧਿਕਾਰੀ ਗੁਰਮੀਤ ਸਿੰਘ ਬਰਾੜ, ਵਰਿੰਦਰ ਚੋਪੜਾ ਨੇ ਮੌਕੇ 'ਤੇ ਪੁਹੰਚ ਕੇ ਜਾਇਜ਼ਾ ਲਿਆ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ।


Related News