ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ
Wednesday, Oct 04, 2017 - 05:32 AM (IST)
ਖੰਨਾ(ਸੁਨੀਲ)-ਪਿੰਡ ਜਸਪਾਲੋਂ ਨੇੜੇ ਇਕ ਵਿਅਕਤੀ ਵੱਲੋਂ ਰੇਲਗੱਡੀ ਦੇ ਅੱਗੇ ਆ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ । ਮੌਕੇ 'ਤੇ ਪਹੁੰਚੇ ਜੀ. ਆਰ. ਪੀ. ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ। ਰੇਲਵੇ ਪੁਲਸ ਚੌਕੀ ਇੰਚਾਰਜ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੇਲਵੇ ਵਿਭਾਗ ਦੇ ਅਧਿਕਾਰੀਆਂ ਤੋਂ ਮੰਗਲਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਦੋਰਾਹਾ-ਚਾਵਾ ਰੇਲਵੇ ਸਟੇਸ਼ਨ ਦਰਮਿਆਨ ਪੈਂਦੇ ਪਿੰਡ ਜਸਪਾਲੋਂ ਦੇ ਨੇੜੇ ਇਕ ਅਣਪਛਾਤੀ ਟਰੇਨ ਅੱਗੇ ਆ ਜਾਣ ਕਾਰਨ ਕਿਸੇ ਵਿਅਕਤੀ ਦੀ ਮੌਤ ਹੋ ਗਈ ਹੈ।ਇਸ ਮੌਕੇ ਜਾਂਚ ਅਧਿਕਾਰੀ ਨੇ ਅੱਗੇ ਦੱਸਿਆ ਕਿ ਤਫਤੀਸ਼ ਕਰਨ ਦੇ ਮਗਰੋਂ ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਾਸੀ ਪਿੰਡ ਜਸਪਾਲੋਂ ਦੇ ਤੌਰ 'ਤੇ ਹੋਈ, ਜਿਸ ਦੇ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਦੇ ਬਆਦ ਲਾਸ਼ ਨੂੰ ਉਸ ਦੇ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।
