ਲੜਕੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
Sunday, Oct 08, 2017 - 07:19 AM (IST)
ਟਾਂਡਾ(ਜਸਵਿੰਦਰ)-ਬੀਤੀ ਰਾਤ ਦਸਮੇਸ਼ ਨਗਰ ਦੀ ਇਕ ਨੌਜਵਾਨ ਲੜਕੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਲੜਕੀ ਦੇ ਪਿਤਾ ਤਿਲਕ ਰਾਜ ਨੇ ਦੱਸਿਆ ਕਿ ਬੀਤੀ ਰਾਤ ਉਹ ਤੇ ਉਸ ਦੀ ਪਤਨੀ ਰਿਸ਼ਤੇਦਾਰੀ ਵਿਚ ਗਏ ਹੋਏ ਸੀ ਅਤੇ ਮੇਰਾ ਲੜਕਾ ਵੀ ਘਰ 'ਚ ਨਹੀਂ ਸੀ। ਜਦੋਂ ਉਹ ਵਾਪਸ ਆਏ ਤਾਂ ਦੇਖਿਆ ਕਿ ਘਰ ਦਾ ਦਰਵਾਜ਼ਾ ਬੰਦ ਸੀ। ਜਦੋਂ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਅਲਕਾ (23) ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਨ੍ਹਾਂ ਦੱਸਿਆ ਕਿ ਘਰ 'ਚ ਮਾਹੌਲ ਬਿਲਕੁਲ ਠੀਕ ਸੀ ਤੇ ਅਲਕਾ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨ ਸਬੰਧੀ ਕੁਝ ਵੀ ਪਤਾ ਨਹੀਂ ਲੱਗ ਸਕਿਆ। ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਆਰੰਭ ਦਿੱਤੀ ਹੈ।
