ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Saturday, Oct 21, 2017 - 07:03 AM (IST)

ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)- ਇਕ ਵਿਆਹੁਤਾ ਵੱਲੋਂ ਫਾਹਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਟੱਲੇਵਾਲ ਦੇ ਐੱਸ. ਐੱਚ. ਓ. ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਮਨਦੀਪ ਕੌਰ (33) ਪਤਨੀ ਜਸਵਿੰਦਰ ਸਿੰਘ ਵਾਸੀ ਚੰਨਣਵਾਲ, ਜੋ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ, ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੇ ਪਤੀ ਜਸਵਿੰਦਰ ਸਿੰਘ, ਭੂਆ ਦੇ ਲੜਕੇ ਸੁਖਦੀਪ ਸਿੰਘ ਅਤੇ ਭਰਾ ਜਗਦੀਪ ਸਿੰਘ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।


Related News