16 ਸਾਲਾ ਨਾਬਾਲਗਾ ਨੇ ਪੀਤੀ ਜ਼ਹਿਰੀਲੀ ਦਵਾਈ

Sunday, Nov 05, 2017 - 07:02 AM (IST)

16 ਸਾਲਾ ਨਾਬਾਲਗਾ ਨੇ ਪੀਤੀ ਜ਼ਹਿਰੀਲੀ ਦਵਾਈ

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)- ਧਨੌਲਾ ਖੁਰਦ 'ਚ ਰਹਿੰਦੇ ਪ੍ਰਵਾਸੀ ਪਰਿਵਾਰ ਦੀ ਇਕ 16 ਸਾਲਾ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਪੀਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਬਰਨਾਲਾ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਮਨਜੋਤ ਕੌਰ ਪੁੱਤਰੀ ਮਹਾਵੀਰ ਪ੍ਰਸਾਦ ਵਾਸੀ ਧਨੌਲਾ ਖੁਰਦ ਨੇ ਬੀਤੀ ਰਾਤ ਕਿਸੇ ਕਾਰਨ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ ਜਿੱਥੋਂ ਡਾਕਟਰਾਂ ਨੇ ਉਸ ਨੂੰ ਗੰਭੀਰ ਹਾਲਤ ਹੋਣ ਕਾਰਨ ਮੁੱਢਲੀ ਸਹਾਇਤਾ ਦੇਣ ਉਪਰੰਤ ਬਾਹਰ ਰੈਫਰ ਕਰ ਦਿੱਤਾ। 


Related News