ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Friday, Dec 08, 2017 - 07:05 AM (IST)
ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)— ਬੀਤੀ ਰਾਤ ਪਿੰਡ ਠੀਕਰੀਵਾਲਾ ਦੇ ਇਕ ਵਿਅਕਤੀ ਨੇ ਫਾਹਾ ਲੈ ਲਿਆ। ਥਾਣਾ ਸਦਰ ਬਰਨਾਲਾ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਉਰਫ ਹਰਮੀਤ (42) ਪੁੱਤਰ ਜੀਤ ਸਿੰਘ ਵਾਸੀ ਠੀਕਰੀਵਾਲਾ ਨੇ ਕਿਸੇ ਕਾਰਨ ਬੀਤੀ ਰਾਤ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮ੍ਰਿਤਕ ਦੇ ਪਿਤਾ ਜੀਤ ਸਿੰਘ ਅਤੇ ਪੁੱਤਰ ਭਾਗ ਸਿੰਘ ਵਾਸੀ ਠੀਕਰੀਵਾਲਾ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
