ਸੇਵਾ ਮੁਕਤ ਫੌਜੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

01/20/2018 2:21:12 PM

ਗੁਰਦਾਸਪੁਰ (ਵਿਨੋਦ, ਦੀਪਕ) – ਜ਼ਿਲਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਕੋਠੇ ਭੀਮ ਸੈਨ 'ਚ ਅਰਧ ਸੈਨਿਕ ਬਲ ਦੇ ਸਾਬਕਾ ਜਵਾਨ ਵੱਲੋਂ ਘਰੇਲੂ ਕਲੇਸ਼ ਦੇ ਚੱਲਦੇ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਤਿੰਨ ਲੜਕੀਆਂ ਦਾ ਪਿਤਾ ਸੀ ਅਤੇ ਇਸ ਦੀ ਪਤਨੀ ਇਸ ਨੂੰ ਛੱਡ ਕੇ ਪੇਕੇ ਘਰ ਜਾ ਚੁੱਕੀ ਸੀ। ਪੁਲਸ ਵੱਲੋਂ ਧਾਰਾ 174 ਦੇ ਤਹਿਤ ਕੇਸ ਦਰਜ ਕਰਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵੈਦ ਪ੍ਰਕਾਸ਼ ਵਾਸੀ ਕੋਠੇ ਭੀਮ ਸੈਨ ਦੀ ਬੇਟੀ ਪ੍ਰੀਤੀ ਨੇ ਦੱਸਿਆ ਕਿ ਉਸ ਦਾ ਪਿਤਾ ਮ੍ਰਿਤਕ ਵੈਦ ਪ੍ਰਕਾਸ਼ ਸ਼ਰਾਬ ਪੀਣ ਦਾ ਆਦੀ ਸੀ ਅਤੇ ਇਸੇ ਬੁਰੀ ਆਦਤ ਦੇ ਚੱਲਦੇ ਉਨ੍ਹਾਂ ਦੀ ਮਾਂ ਇਸ ਨੂੰ ਛੱਡ ਕੇ ਆਪਣੇ ਪੇਕੇ ਘਰ ਚਲੀ ਗਈ ਹੈ। ਇਸ ਦੇ ਚੱਲਦੇ ਮ੍ਰਿਤਕ ਕਾਫੀ ਪ੍ਰੇਸ਼ਾਨ ਰਹਿੰਦਾ ਸੀ ਅਤੇ ਬੀਤੀ ਰਾਤ ਵੈਦ ਪ੍ਰਕਾਸ਼ ਆਪਣੇ ਕਮਰੇ ਵਿਚ ਸੌਣ ਦੇ ਲਈ ਗਿਆ ਅਤੇ ਜਦ ਸਵੇਰੇ ਮੈਂ ਕਮਰੇ ਵਿਚ ਗਈ ਤਾਂ ਪਿਤਾ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।

ਮ੍ਰਿਤਕ ਦੀ ਬੇਟੀ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਲਿਆ : ਥਾਣਾ ਮੁਖੀ
ਥਾਣਾ ਦੀਨਾਨਗਰ ਦੇ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਾਬਕਾ ਸੈਨਾ ਦੇ ਜਵਾਨ ਨੇ ਖੁਦਕੁਸ਼ੀ ਕਰ ਲਈ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਦੇਖਿਆ ਕਿ ਮ੍ਰਿਤਕ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਦੀ ਬੇਟੀ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਲਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਭੇਜ ਦਿੱਤੀ।


Related News