ਦਿਹਾੜੀਦਾਰ ਮਜ਼ਦੂਰ ਨੇ ਲਿਆ ਫਾਹਾ
Thursday, Feb 08, 2018 - 03:54 AM (IST)

ਬਠਿੰਡਾ(ਸੁਖਵਿੰਦਰ)-ਆਰਥਿਕ ਤੰਗੀ ਕਾਰਨ ਇਕ ਦਿਹਾੜੀਦਾਰ ਮਜ਼ਦੂਰ ਨੇ ਆਪਣੇ ਘਰ 'ਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਅਤੇ ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਰਾਜ ਨਗਰ ਗਲੀ ਨੰ. 4 ਵਿਚ ਰਹਿਣ ਵਾਲਾ ਦਿਹਾੜੀਦਾਰ ਵੀਰੂ ਸਿੰਘ (35) ਪੁੱਤਰ ਜੋਗਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਇਸ ਪ੍ਰੇਸ਼ਾਨੀ ਦਾ ਕਾਰਨ ਇਸ ਦੀ ਆਰਥਿਕ ਹਾਲਤ ਦੱਸਿਆ ਜਾ ਰਿਹਾ ਹੈ। ਇਸ ਕਾਰਨ ਵੀਰੂ ਸਿੰਘ ਨੇ ਆਪਣੇ ਘਰ ਵਿਚ ਹੀ ਪੱਖੇ ਨਾਲ ਫਾਹਾ ਲੈ ਲਿਆ। ਸੂਚਨਾ ਮਿਲਣ 'ਤੇ ਪੁਲਸ ਅਤੇ ਸਹਾਰਾ ਜਨਸੇਵਾ ਦੇ ਵਰਕਰ ਮੌਕੇ 'ਤੇ ਪਹੁੰਚੇ। ਪੁਲਸ ਦੀ ਮੌਜੂਦਗੀ ਵਿਚ ਲਾਸ਼ ਨੂੰ ਉਤਾਰ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਵਰਧਮਾਨ ਪੁਲਸ ਚੌਕੀ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।