ਖੁਦਕੁਸ਼ੀ ਮਾਮਲੇ ''ਚ ਔਰਤ ਖਿਲਾਫ਼ ਮਾਮਲਾ ਦਰਜ
Friday, Feb 09, 2018 - 07:11 AM (IST)

ਬਠਿੰਡਾ(ਸੁਖਵਿੰਦਰ)-ਕੈਨਾਲ ਕਾਲੋਨੀ ਪੁਲਸ ਨੇ ਨੌਜਵਾਨ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ 'ਚ ਇਕ ਔਰਤ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਮਾਂ ਪਰਮਜੀਤ ਕੌਰ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਲੜਕਾ ਵੀਰੂ ਗੁਰਮੀਤ ਕੌਰ ਵਾਸੀ ਬਠਿੰਡਾ ਨਾਲ ਬਤੌਰ ਪਤੀ ਰਹਿੰਦਾ ਸੀ। ਮੁਲਜ਼ਮ ਉਸ ਦੇ ਲੜਕੇ ਨੂੰ ਉਸ ਕੋਲ ਆਉਣ ਤੋਂ ਰੋਕਦੀ ਸੀ, ਜਿਸ ਕਾਰਨ ਉਨ੍ਹਾਂ ਦਾ ਆਪਸ ਵਿਚ ਝਗੜਾ ਰਹਿੰਦਾ ਸੀ। ਇਸ ਤੋਂ ਇਲਾਵਾ ਉਕਤ ਔਰਤ ਉਸ ਦੇ ਲੜਕੇ ਨੂੰ ਤੰਗ ਪ੍ਰੇਸ਼ਾਨ ਕਰਦੀ ਸੀ। ਬੀਤੇ ਦਿਨੀਂ ਉਸ ਦੇ ਲੜਕੇ ਨੇ ਉਕਤ ਔਰਤ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਔਰਤ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ।