ਖੇਤ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

02/13/2018 4:00:25 AM

ਚਾਉਕੇ(ਰਜਿੰਦਰ)-ਨੇੜਲੇ ਪਿੰਡ ਜੇਠੂਕੇ ਵਿਖੇ ਇਕ ਖੇਤ ਮਜ਼ਦੂਰ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਸੂਚਨਾ ਮੁਤਾਬਕ ਸਤਨਾਮ ਸਿੰਘ (28) ਪੁੱਤਰ ਅਜੈਬ ਸਿੰਘ ਵਾਸੀ ਜੇਠੂਕੇ ਨੇ ਆਰਥਿਕ ਤੰਗੀ ਕਰ ਕੇ ਆਪਣੇ ਘਰ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਤੇ ਹੋਰਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਕਤ ਕਿਸਾਨ ਦਾ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਕਤ ਮਜ਼ਦੂਰ ਆਪਣੇ ਪਿੱਛੇ ਮਾਤਾ-ਪਿਤਾ ਅਤੇ ਛੋਟੇ ਭਰਾ ਨੂੰ ਛੱਡ ਗਿਆ ਹੈ। ਇਸ ਸਬੰਧੀ ਜਦੋਂ ਅਸੀਂ ਸਦਰ ਥਾਣਾ ਗਿੱਲ ਕਲਾਂ ਰਾਮਪੁਰਾ ਦੇ ਇੰਚਾਰਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸ 'ਤੇ 174 ਦੀ ਕਾਰਵਾਈ ਕੀਤੀ ਗਈ ਹੈ।


Related News