ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਵਿਅਕਤੀ ਨੇ ਗੱਡੀ ਥੱਲੇ ਆ ਕੇ ਕੀਤੀ ਖੁਦਕੁਸ਼ੀ

Saturday, Feb 17, 2018 - 04:42 AM (IST)

ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਵਿਅਕਤੀ ਨੇ ਗੱਡੀ ਥੱਲੇ ਆ ਕੇ ਕੀਤੀ ਖੁਦਕੁਸ਼ੀ

ਸੰਗਤ ਮੰਡੀ(ਮਨਜੀਤ)- ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਵਿਖੇ ਬਠਿੰਡਾ-ਬੀਕਾਨੇਰ ਰੇਲਵੇ ਲਾਈਨ 'ਤੇ ਇਕ ਵਿਅਕਤੀ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਗੱਡੀ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਗੱਗੜ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਸੀ। ਇਸੇ ਪ੍ਰੇਸ਼ਾਨੀ ਦੇ ਕਾਰਨ ਉਸ ਨੇ ਸ਼ਾਮ ਬੀਕਾਨੇਰ ਵੱਲੋਂ ਆਉਂਦੀ ਪੈਸੰਜਰ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।  ਰੇਲਵੇ ਪੁਲਸ ਦੇ ਹੌਲਦਾਰ ਸੁਦਾਗਰ ਸਿੰਘ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਿੰਡ 'ਚ ਕਰਿਆਨੇ ਦੀ ਦੁਕਾਨ ਕਰਦਾ ਸੀ ਅਤੇ ਆਪਣੇ ਪਿੱਛੇ ਆਪਣੀ ਪਤਨੀ ਤੋਂ ਇਲਾਵਾ ਦੋ ਲੜਕੀਆਂ ਤੇ ਇਕ ਲੜਕਾ ਛੱਡ ਗਿਆ ਹੈ। 


Related News