ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Sunday, Mar 04, 2018 - 04:11 AM (IST)
ਬਠਿੰਡਾ(ਸੁਖਵਿੰਦਰ)- ਇਕ ਹੋਰ ਮਾਮਲੇ 'ਚ ਗੋਪਾਲ ਨਗਰ 'ਚ ਪੱਖੇ ਨਾਲ ਲਟਕ ਕੇ ਇਕ ਵਿਅਕਤੀ ਨੇ ਫਾਹਾ ਲੈ ਲਿਆ। ਆਲੇ-ਦੁਆਲੇ ਦੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਸ ਦੀ ਮੁਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਪਛਾਣ ਸਤੀਸ਼ ਕੁਮਾਰ (50) ਵਜੋਂ ਹੋਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਬੀਮਾਰੀ ਤੋਂ ਪੀੜਤ ਹੋਣ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।
