ਸ਼ੱਕੀ ਹਾਲਾਤ ''ਚ ਰਿਟਾਇਰ ਫੌਜੀ ਨੇ ਲਿਆ ਫਾਹਾ

03/17/2018 3:58:14 AM

ਸਾਹਨੇਵਾਲ(ਜਗਰੂਪ)-ਚੌਕੀ ਰਾਮਗੜ੍ਹ ਦੇ ਅਧੀਨ ਆਉਂਦੇ ਪਿੰਡ ਸਾਹਬਾਣਾ ਵਿਖੇ ਇਕ ਰਿਟਾਇਰਡ ਫੌਜੀ ਵੱਲੋਂ ਸ਼ੱਕੀ ਹਾਲਾਤ 'ਚ ਆਪਣੇ ਘਰ ਦੇ ਕਮਰੇ 'ਚ ਹੀ ਪੱਖੇ ਨਾਲ ਕਥਿਤ ਲਟਕ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਚੌਕੀ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪਵਿੱਤਰ ਸਿੰਘ (60) ਪੁੱਤਰ ਉਜਾਗਰ ਸਿੰਘ ਵਾਸੀ ਪਿੰਡ ਸਾਹਬਾਣਾ ਦੇ ਰੂਪ 'ਚ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਫੌਜ 'ਚੋਂ ਰਿਟਾਇਰ ਹੋ ਕੇ ਆਇਆ ਸੀ। ਮ੍ਰਿਤਕ ਦੀ ਪਤਨੀ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਤੀ ਘਰ 'ਚ ਹੀ ਰਹਿੰਦਾ ਸੀ। ਬੀਤੀ 15 ਮਾਰਚ ਦੀ ਸ਼ਾਮ 7 ਵਜੇ ਜਦੋਂ ਉਹ ਆਪਣੇ ਪਤੀ ਨੂੰ ਖਾਣਾ-ਖਾਣ ਲਈ ਬੁਲਾਉਣ ਗਈ ਤਾਂ ਉਸ ਨੇ ਅੰਦਰ ਤੋਂ ਦਰਵਾਜ਼ਾ ਬੰਦ ਕੀਤਾ ਹੋਇਆ ਸੀ। ਕਾਫੀ ਦੇਰ ਤੱਕ ਦਰਵਾਜ਼ਾ ਖੜਕਾਉਣ ਤੋਂ ਬਾਅਦ ਵੀ ਜਦੋਂ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਉਸ ਨੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਬੁਲਾ ਕੇ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਅੰਦਰ ਉਸ ਦੇ ਪਤੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਜਿਸ ਦੇ ਬਾਅਦ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਥਾਣੇਦਾਰ ਹਰਭਜਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦੀ ਪਤਨੀ ਭੁਪਿੰਦਰ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਅਮਲ 'ਚ ਲਿਆਂਦੀ ਹੈ। 


Related News