ਗਰੀਬੀ ਕਾਰਨ ਮਜ਼ਦੂਰ ਨੇ ਲਿਆ ਫਾਹਾ

Wednesday, Apr 18, 2018 - 03:43 AM (IST)

ਤਲਵੰਡੀ ਸਾਬੋ(ਮੁਨੀਸ਼)-ਸਥਾਨਕ ਇਕ ਮਜ਼ਦੂਰ ਵੱਲੋਂ ਫਾਹਾ ਲਾ ਕੇ ਖੁਦਕਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰ ਅਨੁਸਾਰ ਤਲਵੰਡੀ ਸਾਬੋ ਦਾ ਨੌਜਵਾਨ ਮਜ਼ਦੂਰ ਗਮਦੂਰ ਸਿੰਘ ਘਰ 'ਚ ਗਰੀਬੀ ਹੋਣ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਪਰ ਉਸ ਦੀ ਪ੍ਰੇਸ਼ਾਨੀ ਉਸ ਸਮੇਂ ਹੋਰ ਵਧ ਗਈ ਜਦੋਂ ਉਸ ਦੇ ਵਿਆਹ ਨੂੰ 7-8 ਸਾਲ ਹੋਏ ਗਏ ਅਤੇ ਉਸ ਦੇ ਘਰ ਕੋਈ ਬੱਚਾ ਨਹੀਂ ਹੋਇਆ। ਮ੍ਰਿਤਕ ਦੇ ਪਿਤਾ ਹਰਜਿੰਦ ਸਿੰਘ ਨੇ ਦੱਸਿਆ ਕਿ ਉਹ ਘਰ ਦੀ ਗਰੀਬੀ ਤੇ ਬੱਚਾ ਨਾ ਹੋਣ ਕਰ ਕੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਰ ਕੇ ਬੀਤੀ ਸ਼ਾਮ ਉਸ ਨੇ ਘਰ 'ਚ ਹੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਤਲਵੰਡੀ ਸਾਬੋ ਪੁਲਸ ਨੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਚ ਮ੍ਰਿਤਕ ਗਮਦੂਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


Related News