ਆਰਥਕ ਤੰਗੀ ਕਾਰਨ ਮਜ਼ਦੂਰ ਨੇ ਲਿਆ ਫਾਹਾ

Friday, Apr 20, 2018 - 07:18 AM (IST)

ਆਰਥਕ ਤੰਗੀ ਕਾਰਨ ਮਜ਼ਦੂਰ ਨੇ ਲਿਆ ਫਾਹਾ

ਚੀਮਾ ਮੰਡੀ(ਬੇਦੀ)—ਕਸਬੇ ਦੇ ਇਕ ਮਜ਼ਦੂਰ ਨੇ ਆਰਥਕ ਤੰਗੀ ਕਾਰਨ ਫਾਹਾ ਲੈ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਰਾਮ ਸਿੰਘ ਉਰਫ ਗੋਰਾ (40) ਪੁੱਤਰ ਬਚਨ ਸਿੰਘ ਵਾਸੀ ਵਾਰਡ ਨੰਬਰ 7 ਚੀਮਾ ਮਜ਼ਦੂਰੀ ਦਾ ਕੰਮ ਕਰਦਾ ਸੀ। ਆਮਦਨ ਘੱਟ ਹੋਣ ਕਾਰਨ ਉਸ ਦੇ ਪਰਿਵਾਰ ਦਾ ਗੁਜ਼ਾਰਾ ਠੀਕ ਨਹੀਂ ਸੀ ਚੱਲ ਰਿਹਾ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ ਖੇਤ 'ਚ ਜਾ ਕੇ ਫਾਹਾ ਲੈ ਲਿਆ। ਪਰਿਵਾਰ ਵਾਲਿਆਂ ਦੇ ਦੱਸਣ ਮੁਤਾਬਕ ਉੁਸ ਦੇ ਸਿਰ ਕਰਜ਼ਾ ਵੀ ਸੀ, ਜੋ ਦਿਨੋ-ਦਿਨ ਵਧਦਾ ਜਾ ਰਿਹਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਘਟਨਾ ਵਾਲੇ ਸਥਾਨ 'ਤੇ ਥਾਣਾ ਮੁਖੀ ਚੀਮਾ ਸਾਹਿਬ ਸਿੰਘ ਨੇ ਪੁਲਸ ਪਾਰਟੀ ਸਣੇ ਪਹੁੰਚ ਕੇ ਲਾਸ਼ ਕਬਜ਼ੇ 'ਚ ਲੈ ਕੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ। ਮ੍ਰਿਤਕ ਆਪਣੇ ਪਿੱਛੇ 2 ਲੜਕੇ ਅਤੇ ਇਕ ਲੜਕੀ ਛੱਡ ਗਿਆ।


Related News