ਰਿਸ਼ਤੇਦਾਰਾਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ

Sunday, Apr 22, 2018 - 06:16 AM (IST)

ਰਿਸ਼ਤੇਦਾਰਾਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ

ਧੂਰੀ (ਸੰਜੀਵ ਜੈਨ)-ਪਿੰਡ ਕਾਂਝਲਾ ਵਿਖੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ 'ਚ ਮ੍ਰਿਤਕ ਦੇ ਚਾਚੇ ਦੇ ਬਿਆਨਾਂ ਦੇ ਆਧਾਰ 'ਤੇ ਇਕ ਔਰਤ ਸਮੇਤ ਕੁੱਲ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।  ਥਾਣੇਦਾਰ ਨਿਰਮਲ ਸਿੰਘ ਨੇ ਮ੍ਰਿਤਕ ਦੇ ਚਾਚਾ ਸੌਦਾਗਰ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਸਿੰਘ (25) ਪੁੱਤਰ ਬਹਾਦਰ ਸਿੰਘ ਵਾਸੀ ਕਾਂਝਲਾ ਦਾ ਉਸ ਦੇ ਦਾਦੇ ਦੇ ਭਰਾ ਗੁਰਬਖ਼ਸ਼ ਸਿੰਘ ਨਾਲ ਪਿਛਲੇ ਲੰਬੇ ਸਮੇਂ ਤੋਂ ਰਿਹਾਇਸ਼ੀ ਮਕਾਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਉਨ੍ਹਾਂ ਮੁਤਾਬਕ ਇਸ ਜ਼ਮੀਨੀ ਝਗੜੇ ਕਾਰਨ ਗੁਰਬਖ਼ਸ਼ ਸਿੰਘ ਦਾ ਪਰਿਵਾਰ ਕੁਲਵਿੰਦਰ ਸਿੰਘ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਭਤੀਜੇ ਨੇ ਆਪਣੇ ਘਰ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਕਤ ਬਿਆਨਾਂ ਦੇ ਆਧਾਰ 'ਤੇ ਗੁਰਬਖਸ਼ ਸਿੰਘ, ਉਸ ਦੀ ਪਤਨੀ, ਤਿੰਨੇ ਲੜਕਿਆਂ ਅਤੇ ਇਕ ਪੋਤੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਖਬਰ ਲਿਖੇ ਜਾਣ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਸੀ।   


Related News