ਬੱਚਾ ਨਾ ਹੋਣ ਤੋਂ ਦੁਖੀ ਵਿਅਕਤੀ ਨੇ ਕੀਤੀ ਖੁਦਕੁਸ਼ੀ

Saturday, Apr 28, 2018 - 04:51 AM (IST)

ਬੱਚਾ ਨਾ ਹੋਣ ਤੋਂ ਦੁਖੀ ਵਿਅਕਤੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ(ਰਿਸ਼ੀ)-ਵਿਆਹ ਦੇ 7 ਸਾਲ ਬੀਤ ਜਾਣ 'ਤੇ ਵੀ ਬੱਚਾ ਨਾ ਹੋਣ ਤੋਂ ਦੁਖੀ ਵਿਅਕਤੀ ਨੇ ਵੀਰਵਾਰ ਦੇਰ ਰਾਤ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰ. 4 ਦੀ ਪੁਲਸ ਨੇ ਧਾਰਾ 174 ਦੀ ਕਾਰਵਾਈ ਕਰ ਕੇ ਸ਼ੁੱਕਰਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤੀ। ਚੌਕੀ ਇੰਚਾਰਜ ਏ. ਐੱਸ. ਆਈ. ਕਪਿਲ ਕੁਮਾਰ ਅਨੁਸਾਰ ਮ੍ਰਿਤਕ ਦੀ ਪਛਾਣ ਪਨੀਤ ਪਾਵਨ (26) ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਮੂਲ ਰੂਪ 'ਚ ਯੂ. ਪੀ. ਦਾ ਰਹਿਣ ਵਾਲਾ ਸੀ ਅਤੇ ਕੇਅਰ ਸਿੰਘ ਨਗਰ 'ਚ ਕਿਰਾਏ ਦੇ ਕਮਰੇ ਵਿਚ ਰਹਿ ਰਿਹਾ ਸੀ। ਭਰਾ ਸੁਦਰਸ਼ਨ ਨੇ ਦੱਸਿਆ ਕਿ 7 ਸਾਲ ਪਹਿਲਾ ਭਰਾ ਦਾ ਵਿਆਹ ਹੋਇਆ ਸੀ, ਜਿਸ ਦੇ ਬਾਅਦ ਬੱਚਾ ਨਾ ਹੋਣ 'ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਪਿਆ। ਵੀਰਵਾਰ ਰਾਤ ਨੂੰ ਖਾਣਾ-ਖਾਣ ਦੇ ਬਾਅਦ ਪਤਨੀ ਛੱਤ 'ਤੇ ਸੌਣ ਲਈ ਚਲੀ ਗਈ। ਰਾਤ ਲਗਭਗ 11.45 ਵਜੇ ਜਦ ਪਤਨੀ ਨੇ ਹੇਠਾਂ ਆ ਕੇ ਦੇਖਿਆ ਤਾਂ ਪਤੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ, ਜਿਸ ਦੇ ਬਾਅਦ ਤੁਰੰਤ ਪੁਲਸ ਕੰਟਰੋਲ ਰੂਮ 'ਤੇ ਸੂਚਨਾ ਦਿੱਤੀ ਗਈ।


Related News