ਸ਼ੱਕੀ ਹਾਲਾਤ ''ਚ ਨੌਜਵਾਨ ਨੇ ਫਾਹਾ ਲਿਆ

05/02/2018 4:16:06 AM

ਲੁਧਿਆਣਾ(ਰਿਸ਼ੀ)- ਥਾਣਾ ਐੱਸ. ਬੀ. ਐੱਸ. ਨਗਰ ਦੇ ਇਲਾਕੇ ਵਿਸ਼ਾਲ ਨਗਰ ਵਿਚ ਇਕ ਨੌਜਵਾਨ ਨੇ ਸ਼ੱਕੀ ਹਾਲਾਤ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਦੇਰ ਰਾਤ ਸਮਾਚਾਰ ਲਿਖੇ ਜਾਣ ਤੱਕ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤੀ। ਮ੍ਰਿਤਕ ਦੀ ਪਛਾਣ ਹਰਜੋਤ ਸਿੰਘ (25) ਰੂਪ ਵਿਚ ਹੋਈ ਹੈ। Êਪੁਲਸ ਨੂੰ ਦਿੱਤੇ ਬਿਆਨ ਵਿਚ ਪਿਤਾ ਰਜਿੰਦਰ ਸਿੰਘ ਨੇ ਦੱਸਿਆ ਕਿ ਸੁਭਾਨੀ ਬਿਲਡਿੰਗ ਚੌਕ ਕੋਲ ਸ਼ਾਕਰ ਠੀਕ ਕਰਨ ਦੀ ਸ਼ਾਪ ਹੈ। 3 ਸਾਲ ਪਹਿਲਾਂ ਬੇਟੇ ਦਾ ਵਿਆਹ ਹੋਇਆ ਸੀ। ਉਸ ਦਾ 10 ਮਹੀਨੇ ਦਾ ਬੱਚਾ ਵੀ ਹੈ। ਮੰਗਲਵਾਰ ਦੇਰ ਰਾਤ ਬੇਟੇ ਨੇ ਸ਼ੱਕੀ ਹਾਲਾਤ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਪਤਾ ਲੱਗਣ 'ਤੇ ਉਸ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 


Related News