ਰੇਲ ਗੱਡੀ ਥੱਲੇ ਆ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀ

Saturday, May 05, 2018 - 02:03 AM (IST)

ਬਠਿੰਡਾ(ਸੁਖਵਿੰਦਰ)-ਬੀਤੀ ਰਾਤ ਬਠਿੰਡਾ-ਪਟਿਆਲਾ ਰੇਲਵੇ ਲਾਈਨ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸਹਾਰਾ ਜਨ ਸੇਵਾ ਨੂੰ ਬੀਤੀ ਰਾਤ ਲਗਭਗ 2 ਵਜੇ ਸੂਚਨਾ ਮਿਲੀ ਸੀ ਕਿ 1 ਵਿਅਕਤੀ ਨੇ ਪਟਿਆਲਾ ਫਾਟਕ ਰੇਲਵੇ ਲਾਈਨ 'ਤੇ ਆਈ. ਟੀ. ਆਈ. ਨਜ਼ਦੀਕ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਣ 'ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗੋਇਲ, ਮਨੀ ਸ਼ਰਮਾ ਅਤੇ ਗੌਤਮ ਗੋਇਲ ਮੌਕੇ 'ਤੇ ਪਹੁੰਚੇ, ਜਦੋਂ ਕਿ ਜੀ. ਆਰ. ਪੀ. ਅਧਿਕਾਰੀਆਂ ਨੇ ਵੀ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਪੜਤਾਲ ਕੀਤੀ। ਮ੍ਰਿਤਕ ਦੇ ਸਰੀਰ ਦੇ ਕਈ ਟੁਕੜੇ ਹੋ ਗਏ ਸਨ। ਉਸ ਦੇ ਕੋਲੋਂ ਕੋਈ ਅਜਿਹੀ ਵਸਤੂ ਨਹੀਂ ਮਿਲੀ, ਜਿਸ ਨਾਲ ਉਸ ਦੀ ਸ਼ਨਾਖਤ ਹੋ ਸਕੇ। ਸਹਾਰਾ ਨੇ ਮ੍ਰਿਤਕ ਦੇ ਟੁਕੜਿਆਂ ਨੂੰ ਇਕੱਠਾ ਕਰ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ।


Related News