ਪ੍ਰੇਮਿਕਾ ਵੱਲੋਂ ਧੋਖਾ ਦੇਣ ''ਤੇ ਨੌਜਵਾਨ ਨੇ ਪੀਤਾ ਤੇਜ਼ਾਬ

Saturday, May 05, 2018 - 03:24 AM (IST)

ਬਠਿੰਡਾ(ਸੁਖਵਿੰਦਰ)-ਲਾਲ ਸਿੰਘ ਬਸਤੀ 'ਚ ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਵੱਲੋਂ ਦਿੱਤੇ ਗਏ ਧੋਖੇ ਤੋਂ ਪ੍ਰੇਸ਼ਾਨ ਹੋ ਕੇ ਤੇਜ਼ਾਬ ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਸਹਾਰਾ ਜਨ ਸੇਵਾ ਦੇ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਮਜ਼ਦੂਰੀ ਕਰਨ ਵਾਲਾ ਬਿਹਾਰ ਵਾਸੀ ਉਕਤ ਨੌਜਵਾਨ ਲਾਲ ਸਿੰਘ ਬਸਤੀ ਵਿਚ ਇਕੱਲਾ ਹੀ ਰਹਿੰਦਾ ਸੀ। ਉਸ ਦੇ ਬਿਹਾਰ ਦੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ। ਉਕਤ ਲੜਕੀ ਨੇ ਪਿਛਲੇ ਕਈ ਦਿਨਾਂ ਤੋਂ ਉਸ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸ ਪ੍ਰੇਸ਼ਾਨੀ ਦੇ ਕਾਰਨ ਉਸ ਨੇ ਤੇਜ਼ਾਬ ਪੀ ਲਿਆ, ਜਿਸ ਨਾਲ ਉਸ ਦੀ ਹਾਲਤ ਗੰਭੀਰ ਹੋ ਗਈ। ਸੂਚਨਾ ਮਿਲਣ 'ਤੇ ਸਹਾਰਾ ਦੇ ਰਜਿੰਦਰ, ਮਣੀ ਸ਼ਰਮਾ, ਗੌਤਮ ਗੋਇਲ 
ਆਦਿ ਮੌਕੇ 'ਤੇ ਪਹੁੰਚੇ ਅਤੇ ਉਕਤ ਨੌਜਵਾਨ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।


Related News