22 ਸਾਲਾ ਨੌਜਵਾਨ ਵਲੋਂ ਖੁਦਕੁਸ਼ੀ
Thursday, May 31, 2018 - 02:42 AM (IST)
ਬੱਸੀ ਪਠਾਣਾਂ(ਰਾਜਕਮਲ)-ਨਜ਼ਦੀਕੀ ਪਿੰਡ ਬਰਾਸ ਵਿਖੇ ਇਕ 22 ਸਾਲਾ ਨੌਜਵਾਨ ਨੇ ਕਿਸੇ ਮਾਨਸਿਕ ਪ੍ਰੇਸ਼ਾਨੀ ਕਾਰਨ ਫਾਹ ਲੈ ਕੇ ਮੌਤ ਨੂੰ ਗਲ ਨਾਲ ਲਾ ਲਿਆ। ਜਾਣਕਾਰੀ ਦਿੰਦਿਆਂ ਐੱਸ. ਆਈ. ਗਗਨਪ੍ਰੀਤ ਸਿੰਘ ਨੂੰ ਮ੍ਰਿਤਕ ਦੀ ਭੈਣ ਹਰਜੀਤ ਕੌਰ ਨੇ ਦਿੱਤੀ ਜਾਣਕਾਰੀ ਵਿਚ ਦੱਸਿਆ ਕਿ ਮ੍ਰਿਤਕ ਤਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੇ ਮਾਤਾ-ਪਿਤਾ ਦਾ ਬਚਪਨ ਵਿਚ ਹੀ ਦਿਹਾਂਤ ਹੋ ਗਿਆ ਸੀ ਤੇ ਉਸ ਦਾ ਪਾਲਣ-ਪੋਸ਼ਣ ਉਸ ਦੀ ਦਾਦੀ ਵਲੋਂ ਕੀਤਾ ਗਿਆ ਸੀ। ਉਹ ਵੀ ਇਸ ਦੁਨੀਆ ਵਿਚ ਨਹੀਂ ਹੈ। ਉਸ ਦੀ ਭੈਣ ਹਰਜੀਤ ਕੌਰ ਵਲੋਂ ਉਸ ਨੂੰ ਪਿਛਲੇ ਦੋ ਦਿਨਾਂ ਤੋਂ ਫ਼ੋਨ ਕੀਤਾ ਜਾ ਰਿਹਾ ਸੀ ਪਰ ਉਹ ਫ਼ੋਨ ਨਹੀਂ ਸੀ ਚੁੱਕ ਰਿਹਾ। ਵਾਰ-ਵਾਰ ਫ਼ੋਨ ਕਰਨ 'ਤੇ ਜਦੋਂ ਉਸ ਨੇ ਫੋਨ ਨਹੀਂ ਚੁੱਕਿਆ ਤਾਂ ਹਰਜੀਤ ਕੌਰ ਨੇ ਕਿਸੇ ਗੁਆਂਢੀ ਨੂੰ ਫ਼ੋਨ ਕੀਤਾ ਤੇ ਇਸ ਬਾਰੇ ਦੱਸਿਆ। ਜਦੋਂ ਗੁਆਂਢੀਆਂ ਨੇ ਉਸ ਦੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਸ ਵਲੋਂ 174 ਦੀ ਕਾਰਵਾਈ ਕਰ ਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬੱਸੀ ਪਠਾਣਾਂ ਪਹੁੰਚਾਇਆ ਗਿਆ।
