ਔਰਤ ਨੇ ਫਾਹਾ ਲੈ ਕੇ ਕੀਤੀ ਆਤਮਹੱਤਿਆ, ਪਤੀ ਖਿਲਾਫ ਕੇਸ ਦਰਜ

Sunday, Jun 10, 2018 - 02:04 AM (IST)

ਔਰਤ ਨੇ ਫਾਹਾ ਲੈ ਕੇ ਕੀਤੀ ਆਤਮਹੱਤਿਆ, ਪਤੀ ਖਿਲਾਫ ਕੇਸ ਦਰਜ

ਪਟਿਆਲਾ(ਬਲਜਿੰਦਰ)-ਸ਼ਹਿਰ ਦੀ ਸੰਜੇ ਕਾਲੋਨੀ ਵਿਚ ਰਹਿਣ ਵਾਲੀ ਡਿੰਪਲ ਨਾਂ ਦੀ ਮਹਿਲਾ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਇਸ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਸ ਨੇ ਉਸ ਦੇ ਪਤੀ ਮਨਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਸੰਜੇ ਕਾਲੋਨੀ ਪਟਿਆਲਾ ਖਿਲਾਫ ਆਤਮਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ਵਿਚ 306 ਆਈ.ਪੀ.ਸੀ. ਦੇ ਤਹਿਤ ਕੇਸ ਦਰਜ ਕਰ ਲਿਆ ਹੈ।  ਇਸ ਸਬੰਧੀ ਮ੍ਰਿਤਕਾ ਡਿੰਪਲ ਦੇ ਭਰਾ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਮਤੋਲੀ, ਥਾਣਾ ਪਾਤੜਾਂ ਦੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਭੈਣ ਦੇ ਸਹੁਰਾ ਪਰਿਵਾਰ ਵਾਲਿਆਂ ਨੇ ਉਸ ਨੂੰ ਸੂਚਨਾ ਦਿੱਤੀ ਕਿ ਉਸ ਦੀ ਭੈਣ ਡਿੰਪਲ ਦੀ ਅਚਾਨਕ ਮੌਤ ਹੋ ਗਈ ਜਦੋਂ ਬਾਅਦ ਵਿਚ ਪੋਸਟਮਾਰਟਮ ਵਿਚ ਪਤਾ ਲੱਗਿਆ ਕਿ ਉਸ ਦੀ ਭੈਣ ਦੀ ਮੌਤ ਫਾਹਾ ਲੈਣ ਕਾਰਨ ਹੋਈ ਹੈ ਅਤੇ ਉਸ ਨੇ ਆਪਣੇ ਪਤੀ ਤੋਂ ਤੰਗ ਆ ਕੇ ਫਾਹਾ ਲੈ ਕੇ ਆਤਮਹੱਤਿਆ ਕੀਤੀ ਹੈ। ਪੁਲਸ ਨੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News