ਸ਼ੱਕੀ ਹਾਲਾਤ ''ਚ 25 ਸਾਲਾ ਨੌਜਵਾਨ ਨੇ ਲਿਆ ਫਾਹ
Sunday, Jun 17, 2018 - 05:06 AM (IST)
ਲੁਧਿਆਣਾ(ਰਿਸ਼ੀ)-ਸਵੇਰੇ 9.30 ਵਜੇ ਇਕ ਨੌਜਵਾਨ ਨੇ ਘਰ 'ਚ ਸ਼ੱਕੀ ਹਾਲਾਤ 'ਚ ਪੱਖੇ ਨਾਲ ਚੁੰਨੀ ਦੇ ਸਹਾਰੇ ਫਾਹ ਲੈ ਕੇ ਆਤਮ ਹੱਤਿਆ ਕਰ ਲਈ। ਪਤਾ ਲੱਗਦੇ ਹੀ ਮੌਕੇ 'ਤੇ ਪਹੁੰਚੀ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤੀ ਹੈ। ਚੌਕੀ ਇੰਚਾਰਜ ਏ. ਐੱਸ. ਆਈ. ਸੁਰਜੀਤ ਸਿੰਘ ਅਨੁਸਾਰ ਮ੍ਰਿਤਕ ਦੀ ਪਛਾਣ ਦਿਨੇਸ਼ ਕੁਮਾਰ (25) ਵਜੋਂ ਹੋਈ ਹੈ। ਮ੍ਰਿਤਕ ਮੂਲ ਰੂਪ 'ਚ ਯੂ. ਪੀ. ਦਾ ਰਹਿਣ ਵਾਲਾ ਸੀ ਤੇ ਇਥੇ ਨਿਊ ਅਮਨ ਨਗਰ 'ਚ ਪਤਨੀ ਤੇ ਸਹੁਰੇ ਸਮੇਤ ਕਿਰਾਏ ਦੇ ਮਕਾਨ 'ਤੇ ਰਹਿੰਦਾ ਸੀ। ਡੇਢ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਸਵੇਰੇ ਪਤਨੀ ਤੇ ਸਹੁਰਾ ਕੰਮ 'ਤੇ ਚਲੇ ਗਏ। ਕੁਝ ਸਮੇਂ ਬਾਅਦ ਪਤਨੀ ਨੇ ਵਾਪਸ ਆ ਕੇ ਦੇਖਿਆ ਤਾਂ ਪਤੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।
