ਭਰਾ ਤੋਂ ਤੰਗ ਆ ਕੇ ਕੀਤੀ ਆਤਮ ਹੱਤਿਆ
Friday, Jun 22, 2018 - 01:07 AM (IST)
ਫਿਰੋਜ਼ਪੁਰ(ਕੁਮਾਰ)-ਇਕ ਭਰਾ ਤੋਂ ਤੰਗ ਆ ਕੇ ਦੂਸਰੇ ਭਰਾ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲੈਣ ਦੇ ਮਾਮਲੇ ’ਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਮ੍ਰਿਤਕ ਦੇ ਭਰਾ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਪੁੱਤਰ ਧਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕਾਹਨ ਚੰਦ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਸੁਖਦੇਵ ਸਿੰਘ ਅਤੇ ਚਾਚਾ ਸੁਖਵਿੰਦਰ ਸਿੰਘ ਇਕੋ ਪਰਿਵਾਰ ਵਿਚ ਇਕੱਠੇ ਰਹਿੰਦੇ ਸਨ ਤੇ ਸਾਂਝੀ ਜ਼ਮੀਨ ਦੀ ਵੰਡ ਸਮੇਂ ਉਸ ਦੇ ਚਾਚੇ ਸੁਖਵਿੰਦਰ ਸਿੰਘ ਨੇ ਆਪਣੀ ਮਰਜ਼ੀ ਨਾਲ ਜ਼ਮੀਨ ਵਾਹ ਲਈ। ਮੁੱਦਈ ਅਨੁਸਾਰ ਉਸ ਦੇ ਪਿਤਾ ਨੇ ਸੁਖਵਿੰਦਰ ਸਿੰਘ ਦੀਆਂ ਮਿੰਨਤਾਂ ਕੀਤੀਆਂ ਸਨ ਪਰ ਉਸ ਨੇ ਕੋਈ ਗੱਲ ਨਹੀਂ ਸੁਣੀ, ਜਿਸ ਕਾਰਨ ਉਸ ਦੇ ਪਿਤਾ ਨੇ ਮਾਨਸਿਕ ਪ੍ਰੇਸ਼ਾਨੀ ਕਰ ਕੇ ਜ਼ਹਿਰੀਲੀ ਦਵਾਈ ਪੀ ਲਈ ਤੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
