ਕੇਂਦਰੀ ਜੇਲ ’ਚ ਕੈਦੀ ਨੇ ਫਾਹ ਲੈ ਕੇ ਕੀਤੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼

Sunday, Jun 24, 2018 - 02:57 AM (IST)

ਬਠਿੰਡਾ(ਸੁਖਵਿੰਦਰ)-ਕੇਂਦਰੀ ਜੇਲ ’ਚ ਕੈਦੀ ਵੱਲੋਂ ਫਾਹ ਲੈ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਨੂੰ ਪਤਾ ਲੱਗਣ ’ਤੇ ਮੌਕੇ ਤੋਂ ਬਚਾ ਲਿਆ ਗਿਆ। ਜਾਣਕਾਰੀ ਦਿੰਦਿਅਾਂ ਥਾਣਾ ਕੈਂਟ ਦੇ ਸਹਾਇਕ ਥਾਣੇਦਾਰ ਰਾਜਪਾਲ ਸਿੰਘ ਨੇ ਦੱਸਿਆ ਕਿ ਬਿੰਦਰ ਸਿੰਘ ਵਾਸੀ ਨੰਗਲ ਖੁਰਦ ਕੇਂਦਰੀ ਜੇਲ ਵਿਖੇ ਸਜਾ ਕੱਟ ਰਿਹਾ ਹੈ। ਉਕਤ ਮੁਲਜ਼ਮ ਨੂੰ ਅਦਾਲਤ ਵੱਲੋਂ 10 ਸਾਲ ਦੀ ਸਜਾ ਸੁਣਾਈ ਗਈ ਹੈ। ਬੀਤੇ ਦਿਨੀਂ ਮੁਲਜ਼ਮ ਨੇ ਆਪਣੇ ਬੈਰਕ ਦੇ ਪੱਖੇ ਨਾਲ ਕੱਪਡ਼ਾ ਬੰਨ੍ਹ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮੁਲਾਜ਼ਮਾਂ ਨੂੰ ਪਤਾ ਲੱਗਣ ’ਤੇ ਉਸ ਨੂੰ ਮੌਕੇ ’ਤੇ ਬਚਾ ਲਿਆ ਗਿਆ ਅਤੇ ਉਹ ਖਤਰੇ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਘਰੇਲੂ ਪ੍ਰੇਸ਼ਾਨੀ ਦੇ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਫਿਲਹਾਲ ਪੁਲਸ ਵੱਲੋਂ ਜੇਲ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਪਡ਼ਤਾਲ ਸ਼ੁਰੂ ਕਰ ਦਿੱਤੀ ਹੈ।  
 


Related News