ਨੌਜਵਾਨ ਨੇ ਟਰੇਨ ਅੱਗੇ ਕੁੱਦ ਕੇ ਕੀਤੀ ਖੁਦਕੁਸ਼ੀ
Tuesday, Jun 26, 2018 - 04:45 AM (IST)

ਲੁਧਿਆਣਾ(ਸਲੂਜਾ)-ਜਗਰਾਓਂ ਪੁਲ ਨੇੜੇ ਇਕ ਨੌਜਵਾਨ ਨੇ ਭੇਤ-ਭਰੇ ਹਾਲਾਤ ਵਿਚ ਟਰੇਨ ਦੇ ਅੱਗੇ ਕੁੱਦ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਉਮਰ 20 ਤੋਂ 22 ਸਾਲ ਦੇ ਕਰੀਬ ਦੱਸੀ ਜਾਂਦੀ ਹੈ। ਜੀ. ਆਰ. ਪੀ. ਦੇ ਏ. ਐੱਸ. ਆਈ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਉਨ੍ਹਾਂ ਕੋਲ ਇਸ ਘਟਨਾ ਦੀ ਸੂਚਨਾ ਆਈ ਤਾਂ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲੈਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਤਹਿਤ ਮ੍ਰਿਤਕ ਦੀ ਡੈੱਡ ਬਾਡੀ ਨੂੰ ਕਬਜ਼ੇ ਵਿਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਅਗਲੇ 72 ਘੰਟਿਆਂ ਲਈ ਰਖਵਾ ਦਿੱਤਾ ਗਿਆ।