ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ (ਵੀਡੀਓ)
Sunday, Jul 08, 2018 - 01:31 PM (IST)
ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ)- ਸਥਾਨਕ ਅਬੋਹਰ ਰੋਡ ਗਲੀ ਨੰਬਰ 1 ਸਥਿਤ ਮਾਈ ਭਾਗੋ ਕਾਲੋਨੀ ਨਿਵਾਸੀ ਇਕ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀਆਂ ਦੇ ਚਲਦਿਆਂ ਆਪਣੇ ਘਰ ਵਿਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਵਿਸ਼ਾਲ ਕੁਮਾਰ (18) ਪੁੱਤਰ ਮਨੋਜ ਕੁਮਾਰ ਜੋ ਕਿ 12ਵੀਂ ਜਮਾਤ ਦਾ ਵਿਦਿਆਰਥੀ ਸੀ, ਜਿਸ ਨੇ ਬੀਤੀ ਸ਼ਾਮ ਕਰੀਬ 6 ਵਜੇ ਆਪਣੇ ਘਰ ਦੇ ਕਮਰੇ ਵਿਚ ਫਾਹਾ ਲੈ ਲਿਆ। ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਦੁਆਰਾ ਪੁਲਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਸ਼ਾਲ ਕੁਮਾਰ ਕੁਝ ਦਿਨ ਪਹਿਲਾ ਆਪਣੀ ਰਿਸ਼ਤੇਦਾਰੀ 'ਚੋਂ ਪਰਤਿਆ ਸੀ। ਘਰ ਵਿਚ ਕੋਈ ਹੋਰ ਮੈਂਬਰ ਨਾ ਹੋਣ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਤੋਂ ਏ. ਐਸ. ਆਈ. ਅਸ਼ੋਕ ਕੁਮਾਰ ਪੁਲਸ ਪਾਰਟੀ ਸਮੇਤ ਪਹੁੰਚੇ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।