ਲਡ਼ਕੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ
Wednesday, Jul 11, 2018 - 06:20 AM (IST)

ਬਠਿੰਡਾ(ਸੁਖਵਿੰਦਰ)-10ਵੀਂ ਕਲਾਸ ’ਚੋਂ ਫੇਲ ਹੋਣ ਕਾਰਨ ਇਕ ਲਡ਼ਕੀ ਵੱਲੋਂ ਰੇਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। 10ਵੀਂ ਦਾ ਨਤੀਜਾ ਆਉਣ ਤੋਂ ਬਾਅਦ ਮ੍ਰਿਤਕਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ ਰਾਤ ਬਠਿੰਡਾ-ਗੰਗਾਨਗਰ ਰੇਲਵੇ ਲਾਈਨ ’ਤੇ ਪਿੰਡ ਬਹਿਮਣ ਦੀਵਾਨਾ ਨੇੜੇ ਇਕ ਲਡ਼ਕੀ ਵੱਲੋਂ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਰਜਿੰਦਰ ਕੁਮਾਰ ਅਤੇ ਮਨੀ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਜੀ. ਆਰ. ਪੀ. ਨੂੰ ਸੂਚਿਤ ਕੀਤਾ। ਪੁਲਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਲਡ਼ਕੀ ਦੀ ਪਛਾਣ ਅਮਨਦੀਪ ਕੌਰ (18) ਵਾਸੀ ਬਹਿਮਣ ਦੀਵਾਨਾ ਵਜੋਂ ਹੋਈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।