ਮਾਨਸਿਕ ਤੌਰ ’ਤੇ ਪ੍ਰੇਸ਼ਾਨ ਅੌਰਤ ਨੇ ਵਾਟਰ ਟੈਂਕ ’ਚ ਮਾਰੀ ਛਾਲ
Saturday, Jul 28, 2018 - 03:57 AM (IST)
ਸੰਗਤ ਮੰਡੀ(ਮਨਜੀਤ)-ਪਿੰਡ ਬੰਬੀਹਾ ਵਿਖੇ ਇਕ ਵਿਅਾਹੁਤਾ ਅੌਰਤ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਪਿੰਡ ’ਚ ਬਣੇ ਵਾਟਰ ਵਰਕਸ ਦੇ ਟੈਂਕ ’ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਨਦੀਪ ਕੌਰ (28) ਪਤਨੀ ਮੰਦਰ ਸਿੰਘ ਮਾਨਸਿਕ ਪ੍ਰੇਸ਼ਾਨ ਰਹਿੰਦੀ ਸੀ। ਇਸੇ ਪ੍ਰੇਸ਼ਾਨੀ ਦੇ ਕਾਰਨ ਹੀ ਉਸ ਨੇ ਪਿੰਡ ’ਚ ਬਣੇ ਵਾਟਰ ਵਰਕਸ ਦੇ ਟੈਂਕ ’ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗਮਦੂਰ ਸਿੰਘ ਨੇ ਦੱਸਿਆ ਕਿ ਮਨਦੀਪ ਕੌਰ ਦੇ ਪਤੀ ਮੰਦਰ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਮਨਦੀਪ ਕੌਰ ਦਾ ਵਿਆਹ ਲਗਭਗ 11 ਸਾਲ ਪਹਿਲਾ ਹੋਇਆ ਸੀ ਅਤੇ ਉਸ ਦੇ ਤਿੰਨ ਲਡ਼ਕੀਆਂ ਹਨ।
