ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦੇ ਪਿਓ ਨੇ ਲਿਅਾ ਫਾਹ
Friday, Aug 03, 2018 - 04:26 AM (IST)

ਲੁਧਿਆਣਾ(ਰਿਸ਼ੀ)- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋਂ ਬਾਅਦ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਵਾਲੇ ਵਿਅਕਤੀ ਨੇ ਵੀਰਵਾਰ ਨੂੰ ਘਰ ਵਿਚ ਚੁੰਨੀ ਦੇ ਸਹਾਰੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਧਾਰਾ 174 ਦੀ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤੀ। ਜਾਂਚ ਅਧਿਕਾਰੀ ਸੁਖਦੇਵ ਸਿੰਘ ਅਨੁਸਾਰ ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ (42) ਨਿਵਾਸੀ ਗੁਰੂ ਅਰਜਨ ਦੇਵ ਨਗਰ ਦੇ ਤੌਰ ’ਤੇ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਭਰਾ ਤਰਲੋਚਨ ਸਿੰਘ ਨੇ ਦੱਸਿਆ ਕਿ ਉਸ ਦੀ ਇਕ 13 ਅਤੇ ਦੂਸਰੀ 8 ਸਾਲਾ ਬੇਟੀ ਹੈ। ਪਤਨੀ ਦੀ ਮੌਤ ਤੋਂ ਬਾਅਦ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿ ਰਿਹਾ ਸੀ। ਦੋਨੋਂ ਭਰਾ ਘਰ ਦੇ ਬਾਹਰ ਹੀ ਬਰਗਰ ਦੀ ਰੇਹਡ਼ੀ ਲਾਉਂਦੇ ਹਨ। ਹਰ ਰੋਜ਼ ਦੀ ਤਰ੍ਹਾਂ ਸਵੇਰੇ ਦੋਨੋਂ ਬੇਟੀਆਂ ਪਡ਼੍ਹਨ ਲਈ ਸਕੂਲ ਚਲੀਆਂ ਗਈਆਂ ਅਤੇ ਉਹ ਡਾਕਟਰ ਕੋਲ ਦਵਾਈ ਲੈਣ ਚਲਾ ਗਿਆ। ਦੁਪਹਿਰ 12.30 ਵਜੇ ਵਾਪਸ ਆ ਕੇ ਦੇਖਿਆ ਤਾਂ ਲਾਸ਼ ਹਵਾ ’ਚ ਝੂਲ ਰਹੀ ਸੀ।