ਦਿਮਾਗੀ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਜੀਵਨ-ਲੀਲਾ ਸਮਾਪਤ
Saturday, Aug 25, 2018 - 06:22 AM (IST)

ਭੁਨਰਹੇਡ਼ੀ, (ਨਰਿੰਦਰ)-ਇਥੋਂ ਦੇ ਦਿਮਾਗੀ ਤੌਰ ਤੋਂ ਪ੍ਰੇਸ਼ਾਨ ਰਹਿੰਦੇ ਇਕ ਵਿਅਕਤੀ ਵੱਲੋਂ ਫਾਹ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਪੁਲਸ ਚੌਕੀ ਭੁਨਰਹੇਡ਼ੀ ਦੇ ਇੰਚਾਰਜ ਸਵਰਨ ਸਿੰਘ ਨੇ ਦੱਸਿਆ ਕਿ ਨੇਡ਼ਲੇ ਪਿੰਡ ਸ਼ਾਦੀਪੁਰ ਦਾ ਵਾਸੀ ਭੁਪਿੰਦਰ ਸਿੰਘ (38) ਪੁੱਤਰ ਸੁੱਚਾ ਸਿੰਘ ਨੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਭੁਪਿੰਦਰ ਸਿੰਘ ਪਿਛਲੇ ਕੁੱਝ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਉਸ ਦੀ ਦੀ ਪਹਿਲੀ ਪਤਨੀ ਦਾ ਦਿਹਾਂਤ ਹੋ ਗਿਆ ਸੀ। ਮਾਮਲਾ ਦਰਜ ਹੋਣ ਕਾਰਨ ਉਸ ਨੂੰ ਜੇਲ ਜਾਣਾ ਪਿਆ ਸੀ। ਮ੍ਰਿਤਕ ਭੁਪਿੰਦਰ ਸਿੰਘ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ ਪਰ ਉਹ ਕਾਫੀ ਪ੍ਰੇਸ਼ਾਨ ਸੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।