ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਜ਼ਹਿਰੀਲਾ ਪਦਾਰਥ ਨਿਗਲ ਕੇ ਕਰ ਲਈ ਜੀਵਨਲੀਲਾ ਸਮਾਪਤ

Thursday, Apr 25, 2024 - 10:19 PM (IST)

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਜ਼ਹਿਰੀਲਾ ਪਦਾਰਥ ਨਿਗਲ ਕੇ ਕਰ ਲਈ ਜੀਵਨਲੀਲਾ ਸਮਾਪਤ

ਹਠੂਰ (ਸਰਬਜੀਤ ਭੱਟੀ)- ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮੱਲ੍ਹਾ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰਸ਼ਾਨ ਹੋ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਥਾਣਾ ਹਠੂਰ ਦੇ ਏ.ਐੱਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਖਮਿੰਦਰ ਸਿੰਘ (60) ਪੁੱਤਰ ਲਛਮਣ ਸਿੰਘ ਵਾਸੀ ਮਾਈ ਗੋਦੜੀ ਪੁਲਿਸ ਥਾਣਾ ਸਦਰ ਫਰੀਦਕੋਟ ਹਾਲ ਵਾਸੀ ਪਿੰਡ ਮੱਲ੍ਹਾ ਜੋ ਆਪਣੀ ਭੈਣ ਕੋਲ ਰਹਿੰਦਾ ਸੀ ਅਤੇ ਲਗਭਗ 2 ਏਕੜ ਜ਼ਮੀਨ ਵਿਚ ਖੇਤੀਬਾੜੀ ਦਾ ਕੰਮ ਦਾ ਧੰਦਾ ਕਰਕੇ ਆਪਣਾ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। 

ਇਹ ਵੀ ਪੜ੍ਹੋ- ਮੋਗਾ 'ਚ ਵਾਪਰਿਆ ਭਿਆਨਕ ਹਾਦਸਾ, ਕੰਬਾਈਨ ਦੀ ਲਪੇਟ 'ਚ ਆਉਣ ਕਾਰਨ 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

ਉਹ ਕਰਜ਼ੇ ਦੀ ਪੰਡ ਭਾਰੀ ਹੋਣ ਕਰਕੇ ਪ੍ਰੇਸ਼ਾਨ ਰਹਿੰਦਾ ਸੀ। ਉਸਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਪੀ ਲਈ ਤਾਂ ਪਰਿਵਾਰਕ ਮੈਬਰਾਂ ਨੇ ਉਸਨੂੰ ਜਗਰਾਉਂ ਦੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ, ਪਰ ਉਸ ਦੀ ਮੌਤ ਹੋ ਗਈ। 

ਮ੍ਰਿਤਕ ਦੇ ਪੁੱਤਰ ਜਸਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਮਾਈ ਗੋਦੜੀ ਪੁਲਿਸ ਥਾਣਾ ਸਦਰ ਫਰੀਦਕੋਟ ਹਾਲ ਵਾਸੀ ਪਿੰਡ ਮੱਲ੍ਹਾ ਦੇ ਬਿਆਨਾਂ ਦੇ ਆਧਾਰ 'ਤੇ ਹਠੂਰ ਪੁਲਸ ਵੱਲੋਂ ਧਾਰਾ-174 ਦੀ ਕਾਰਵਾਈ ਕੀਤੀ ਗਈ ਹੈ ਅਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ, ਜਿਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਰੌਬਿਨ ਸਾਂਪਲਾ ਦਾ ਵੱਡਾ ਬਿਆਨ, ਕਿਹਾ- 'ਭਾਜਪਾ 'ਚ ਮਿਹਨਤ ਨਹੀਂ, ਚਮਚਾਗਿਰੀ ਕਰਨ ਵਾਲਿਆਂ ਦੀ ਹੁੰਦੀ ਐ ਕਦਰ...'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News