ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ! ਬੂਹਾ ਖੋਲ੍ਹਦਿਆਂ ਹੀ ਹੱਕਾ-ਬੱਕਾ ਰਹਿ ਗਿਆ ਪਰਿਵਾਰ

Wednesday, May 07, 2025 - 08:48 PM (IST)

ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ! ਬੂਹਾ ਖੋਲ੍ਹਦਿਆਂ ਹੀ ਹੱਕਾ-ਬੱਕਾ ਰਹਿ ਗਿਆ ਪਰਿਵਾਰ

ਕਪੂਰਥਲਾ (ਓਬਰਾਏ) : ਕਪੂਰਥਲਾ ਦੇ ਪਿੰਡ ਧਾਲੀਵਾਲ ਬੇਟ ਵਿਖੇ ਤੜਕਸਾਰ ਇਕ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਪੁਲਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮ੍ਰਿਤਕਾ ਤੋਂ ਇਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ।

ਔਰਤਾਂ ਨੂੰ ਵੱਡਾ ਤੋਹਫਾ! ਪੰਜਾਬ ਸਰਕਾਰ ਨੇ ਕਰ'ਤਾ ਐਲਾਨ

ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ  ਮ੍ਰਿਤਕ ਦੀ ਸੱਸ ਮਨਜਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਅੰਮ੍ਰਿਤਪਾਲ ਸਿੰਘ ਵਿਦੇਸ਼ ਵਿਚ ਰਹਿੰਦਾ ਹੈ। ਉਨ੍ਹਾਂ ਦੀ ਗੈਰ ਹਾਜ਼ਰੀ 'ਚ ਨੂੰਹ ਰਾਜਬੀਰ ਕੌਰ ਦੇ ਮੇਰੇ ਭਤੀਜੇ ਗੁਰਜੀਤ ਸਿੰਘ ਜੀਤਾ ਪਿੰਡ ਨੌਲੀ ਨਾਲ ਨਾਜਾਇਜ਼ ਸਬੰਧ ਬਣ ਗਏ ਸਨ, ਜਿਸ ਦਾ ਪਤਾ ਲੱਗਣ 'ਤੇ ਉਨ੍ਹ ਦਾ ਲੜਕਾ ਅੰਮ੍ਰਿਤਪਾਲ ਸਿੰਘ ਉਰਫ ਜੀਤਾ ਵਿਦੇਸ਼ ਤੋਂ 1 ਮਈ ਨੂੰ ਵਾਪਿਸ ਇੰਡੀਆ ਆ ਗਿਆ ਅਤੇ ਇਨ੍ਹਾਂ ਦੋਵਾਂ ਪਤੀ ਪਤਨੀ ਵਿਚਕਾਰ ਇਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਅੱਜ ਤੜਕਸਾਰ ਅੰਮ੍ਰਿਤਪਾਲ ਸਿੰਘ ਚੁਬਾਰੇ ਤੋਂ ਹੇਠਾਂ ਆਇਆ ਅਤੇ ਉਸ ਨੇ ਦੱਸਿਆ ਕਿ  ਰਾਜਬੀਰ ਕੌਰ ਨੇ ਫਾਹਾ ਲੈਕੇ ਆਤਮ ਹੱਤਿਆ ਕਰ ਲਈ ਹੈ ਅਤੇ ਹੁਣ ਮੈਂ ਵੀ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹਾਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਭੁਲੱਥ ਕਰਨੈਲ ਸਿੰਘ ਅਤੇ ਥਾਣਾ ਢਿੱਲਵਾਂ ਦੇ ਮੁੱਖੀ ਮਨਜੀਤ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪੁੱਜੇ ਤੇ ਫਿੰਗਰ ਪ੍ਰਿੰਟ ਮਾਹਿਰਾਂ ਨੂੰ ਨਾਲ ਲੈਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਥਾਣਾ ਮੁਖੀ ਨੇ ਕਿਹਾ ਕੇ ਮਾਮਲੇ ਦੀ ਬਾਰੀਕੀ ਨਾਲ ਤਫਤੀਸ਼ ਜਾਰੀ ਹੈ ਅਤੇ ਮਾਮਲੇ ਵਿਚ ਲੋੜੀਂਦੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। 

ਚੰਡੀਗੜ੍ਹ 'ਚ ਹੋ ਗਿਆ ਬਲੈਕਆਊਟ! ਵੀਡੀਓ 'ਚ ਦੇਖੋ ਮੌਕੇ ਦੇ ਹਾਲਾਤ

ਦੱਸ ਦੇਈਏ ਕਿ ਮ੍ਰਿਤਕਾ ਦੀ ਜੇਬ 'ਚੋਂ ਇੱਕ ਸੁਸਾਇਡ ਨੋਟ ਪਰਿਵਾਰ ਨੂੰ ਮਿਲਿਆਂ ਹੈ ਜਿਸ 'ਚ ਮ੍ਰਿਤਕਾ ਨੇ ਆਪਣੇ ਸੱਸ ਸਹੁਰੇ ਅਤੇ ਪਤੀ ਨੂੰ ਬੇਕਸੂਰ ਦੱਸਿਆ ਹੈ ਤੇ ਗੁਰਜੀਤ ਸਿੰਘ ਉਰਫ਼ ਜੀਤਾਂ ਪਿੰਡ ਨੌਲੀ ਨੂੰ ਕਸੂਰਵਾਰ ਠਹਿਰਾਇਆ ਹੈ। ਜਿਸ ਦੀ ਪੁਲਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਜਦੋਂ ਪੱਤਰਕਾਰਾਂ ਵੱਲੋਂ ਸਵਾਲ ਕੀਤਾ ਗਿਆ ਤਾਂ ਪੁਲਸ ਅਧਿਕਾਰੀ ਨੇ ਜਾਂਚ ਕਰਨ ਦੀ ਗੱਲ ਆਖੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News