ਡੇਰੇ ਦੇ ਗ੍ਰੰਥੀ ਨੇ ਪ੍ਰਬੰਧਕਾਂ ਤੋਂ ਤੰਗ ਆ ਚੁੱਕਿਆ ਖ਼ੌਫਨਾਕ ਕਦਮ, 2 ਖ਼ਿਲਾਫ਼ ਮਾਮਲਾ ਦਰਜ

Saturday, Aug 19, 2023 - 09:45 PM (IST)

ਡੇਰੇ ਦੇ ਗ੍ਰੰਥੀ ਨੇ ਪ੍ਰਬੰਧਕਾਂ ਤੋਂ ਤੰਗ ਆ ਚੁੱਕਿਆ ਖ਼ੌਫਨਾਕ ਕਦਮ, 2 ਖ਼ਿਲਾਫ਼ ਮਾਮਲਾ ਦਰਜ

ਮੋਗਾ (ਅਜ਼ਾਦ) : ਥਾਣਾ ਸਦਰ ਅਧੀਨ ਪੈਂਦੇ ਪਿੰਡ ਖੁਖਰਾਣਾ ਦੇ ਡੇਰਾ ਬਾਬਾ ਫਰੀਦ ਦੇ ਗ੍ਰੰਥੀ ਮਨਪ੍ਰੀਤ ਸਿੰਘ (30) ਵੱਲੋਂ ਡੇਰੇ ਦੇ ਪ੍ਰਬੰਧਕਾਂ ਤੋਂ ਤੰਗ ਆ ਕੇ ਕਥਿਤ ਤੌਰ ’ਤੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮ੍ਰਿਤਕ ਦੀ ਮਾਤਾ ਲਖਵਿੰਦਰ ਕੌਰ ਵਾਸੀ ਪਿੰਡ ਗਲੋਟੀ ਦੀ ਸ਼ਿਕਾਇਤ ’ਤੇ ਰਘਵੀਰ ਸਿੰਘ ਜਥੇਦਾਰ ਅਤੇ ਕਿੱਕਰ ਸਿੰਘ ਡੇਰਾ ਬਾਬਾ ਫਰੀਦ ਖੁਖਰਾਣਾ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਟਮਾਟਰ ਤੋਂ ਬਾਅਦ ਪਿਆਜ਼ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ, ਸਰਕਾਰ ਨੇ ਚੁੱਕਿਆ ਵੱਡਾ ਕਦਮ

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਾਲ ਸਿੰਘ ਅਤੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਲਖਵਿੰਦਰ ਕੌਰ ਨੇ ਕਿਹਾ ਕਿ ਉਸ ਦਾ ਬੇਟਾ ਮਨਪ੍ਰੀਤ ਸਿੰਘ ਪਿਛਲੇ 6-7 ਮਹੀਨਿਆਂ ਤੋਂ ਉਪਰੋਕਤ ਡੇਰੇ 'ਚ ਗ੍ਰੰਥੀ ਵਜੋਂ ਸੇਵਾ ਨਿਭਾਅ ਰਿਹਾ ਸੀ। ਉਸ ਨੇ ਦੋਸ਼ ਲਾਇਆ ਕਿ ਮੁਲਜ਼ਮ ਉਸ ਦੇ ਬੇਟੇ ਦੀ ਕੁੱਟਮਾਰ ਕਰਦੇ ਸਨ, ਜਿਸ ਕਾਰਨ ਉਸ ਦੇ ਬੇਟੇ ਨੇ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਅਸੀਂ ਉਸ ਨੂੰ ਜਲੰਧਰ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ।

ਇਹ ਵੀ ਪੜ੍ਹੋ : ਦਿਨ-ਦਿਹਾੜੇ ਪਿਸਤੌਲ ਦੀ ਨੋਕ ’ਤੇ 62 ਲੱਖ ਦੀ ਲੁੱਟ, ਕਾਰ ਸਵਾਰ ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪੀਜੀਆਈ ਚੰਡੀਗੜ੍ਹ ਦਾਖਲ ਕਰ ਦਿੱਤਾ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News