ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

Monday, May 18, 2026 - 05:55 PM (IST)

ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਮੋਗਾ (ਆਜ਼ਾਦ) : ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਿੰਡ ਰਾਮੂਵਾਲਾ ਹਰਚੋਕਾਂ ਨਿਵਾਸੀ ਅਮਨਦੀਪ ਕੌਰ 37 ਵੱਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮ੍ਰਿਤਕਾਂ ਦੇ ਪਿਤਾ ਹਰਨੇਕ ਸਿੰਘ ਨਿਵਾਸੀ ਪਿੰਡ ਮਾਣੂਕੇ ਗਿੱਲ ਦੀ ਸ਼ਿਕਾਇਤ ਤੇ ਤਰਸੇਮ ਸਿੰਘ ਅਤੇ ਉਸਦੇ ਭਰਾ ਬਲਵੀਰ ਸਿੰਘ ਰਾਜਾ ਨਿਵਾਸੀ ਪਿੰਡ ਹਰਚੋ ਖਾਂ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਥਾਣਾ ਮਹਿਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਮਹਿਣਾ ਦੇ ਮੁੱਖ ਅਫਸਰ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ। ਸ਼ਿਕਾਇਤ ਪੱਤਰ ਵਿਚ ਹਰਨੇਕ ਸਿੰਘ ਨੇ ਕਿਹਾ ਕਿ ਉਸਦੀ ਬੇਟੀ ਅਮਨਦੀਪ ਕੌਰ ਦਾ ਵਿਆਹ 15 ਸਾਲ ਪਹਿਲਾਂ ਕਥਿਤ ਦੋਸ਼ੀ ਤਰਸੇਮ ਸਿੰਘ ਨਾਲ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਹੋਇਆ ਸੀ, ਜਿਸ ਦੇ ਇਕ ਬੇਟਾ ਹੈ। ਉਸ ਨੇ ਕਿਹਾ ਕਿ ਉਸਦੀ ਬੇਟੀ ਦਾ ਪਤੀ ਤਰਸੇਮ ਸਿੰਘ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਸ ਨੂੰ ਬੁਰੀ ਤਰ੍ਹਾਂ ਕੁੱਟ-ਮਾਰ ਕਰਦਾ ਰਹਿੰਦਾ ਸੀ ਅਤੇ ਉਸ ਦਾ ਭਰਾ ਬਲਵੀਰ ਸਿੰਘ ਉਰਫ ਰਾਜਾ ਵੀ ਉਸ ਨੂੰ ਬਹੁਤ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਅਸੀਂ ਦੋਨਾਂ ਨੂੰ ਸਮਝਾਉਣ ਦਾ ਬਹੁਤ ਯਤਨ ਕੀਤਾ, ਲੇਕਿਨ ਕਿਸੇ ਨੇ ਸਾਡੀ ਗੱਲ ਨਹੀਂ ਸੁਣੀ ਆਖਿਰ ਮੇਰੀ ਬੇਟੀ ਨੇ ਇਨ੍ਹਾਂ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।

ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਪੁਲਸ ਨੇ ਤਰਸੇਮ ਸਿੰਘ ਨੂੰ ਕਾਬੂ ਕਰ ਲਿਆ ਹੈ। ਜਦਕਿ ਉਸ ਦਾ ਭਰਾ ਬਲਵੀਰ ਸਿੰਘ ਉਰਫ ਰਾਜਾ ਵਿਦੇਸ਼ ਵਿਚ ਹੋਣ ਕਾਰਨ ਕਾਬੂ ਨਹੀਂ ਆ ਸਕਿਆ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮ ਤਰਸੇਮ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ, ਜਿਸ ਨੂੰ ਪੁੱਛ-ਗਿੱਛ ਦੇ ਬਾਅਦ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਕੀਕਤ ਸਿੰਘ ਵੱਲੋਂ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਨੂੰ ਜੁਡੀਸ਼ਅਲ ਹਿਰਾਸਤ ਵਿਚ ਭੇਜਣ ਦਾ ਆਦੇਸ਼ ਦਿੱਤਾ।


author

Gurminder Singh

Content Editor

Related News