ਵਿਆਹੁਤਾ ਵੱਲੋਂ ਪੱਖੇ ਨਾਲ ਲਟਕ ਕੇ ਆਤਮ-ਹੱਤਿਆ
Wednesday, Aug 09, 2017 - 02:48 AM (IST)

ਮਾਹਿਲਪੁਰ, (ਜ. ਬ.)- ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਲੰਗੇਰੀ ਦੀ 30 ਸਾਲਾ 2 ਬੱਚਿਆਂ ਦੀ ਮਾਂ ਨੇ ਪੱਖੇ ਨਾਲ ਲਟਕ ਕੇ ਆਤਮ-ਹੱਤਿਆ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਰਮਨਦੀਪ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਪਿੰਡ ਲੰਗੇਰੀ ਨੇ ਆਪਣੇ ਘਰ ਵਿਚ ਹੀ ਪੱਖੇ ਨਾਲ ਲਟਕ ਕੇ ਆਤਮ-ਹੱਤਿਆ ਕਰ ਲਈ। ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾ ਦੀ ਮਾਂ ਦੇ ਬਿਆਨਾਂ 'ਤੇ ਕਾਰਵਾਈ ਕਰ ਕੇ ਉਸ ਦੀ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ।