ਲੜਕੀ ਨੇ ਜ਼ਹਿਰ ਨਿਗਲ ਕੇ ਦਰਿਆ ''ਚ ਮਾਰੀ ਛਾਲ, ਮੌਤ (ਵੀਡੀਓ)

Sunday, Jun 10, 2018 - 08:41 AM (IST)

ਜਲੰਧਰ  — ਜਲੰਧਰ ਦੇ ਫਿਲੌਰ 'ਚ ਇਕ ਲੜਕੀ ਵਲੋਂ ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਸਤਲੁਜ ਦਰਿਆ 'ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਦੀਪ ਕੌਰ ਵਾਸੀ ਪਿੰਡ ਸਰੀਹਪੁਰ ਵਜੋਂ ਹੋਈ ਹੈ। ਮੌਕੇ 'ਤੇ ਮੌਜੂਦ ਗੋਤਾਖੋਰਾਂ ਨੇ ਲੜਕੀ ਨੂੰ ਦਰਿਆ 'ਚੋਂ ਬਾਹਰ ਕੱਢ ਕੇ ਫਿਲੌਰ ਦੇ ਇਕ ਨਿਜੀ ਹਸਪਤਾਲ 'ਚ ਲੈ ਗਏ ਪਰ ਲੜਕੀ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵਲੋਂ ਉਸ ਨੂੰ ਲੁਧਿਆਣਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਡਾਕਟਰ ਲੜਕੀ ਨੂੰ ਨਹੀਂ ਬਚਾ ਸਕੇ ਤੇ ਉਸ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਗੋਤਾਖੋਰਾਂ ਦੇ ਬਿਆਨ ਦਰਜ ਕਰ ਲੜਕੀ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ। ਫਿਲਹਾਲ ਪੁਲਸ ਅਧਿਕਾਰੀਆਂ ਨੇ ਧਾਰਾ 174 ਅਧੀਨ ਖੁਦਕੁਸ਼ੀ ਦਾ ਕੇਸ ਦਰਜ ਕਰਕੇ, ਇਸ ਦੇ ਕਾਰਨਾਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। 


Related News