ਕੁੱਝ ਮਹੀਨੇ ਪਹਿਲਾਂ ਵਿਆਹੇ ਡਿਲੀਵਰੀ ਬੁਆਏ ਨੇ ਕੀਤੀ ਖ਼ੁਦਕੁਸ਼ੀ

Tuesday, Jul 13, 2021 - 02:11 PM (IST)

ਚੰਡੀਗੜ੍ਹ (ਸੁਸ਼ੀਲ) : ਇੱਥੇ ਡਿਲੀਵਰੀ ਬੁਆਏ ਨੇ ਮੌਲੀਜਾਗਰਾਂ ਸਥਿਤ ਆਪਣੇ ਘਰ ’ਚ ਖ਼ੁਦ ਨੂੰ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਨੂੰ ਫ਼ਾਹੇ ਤੋਂ ਉਤਾਰਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਦੱਸਿਆ। ਮ੍ਰਿਤਕ ਦੀ ਪਛਾਣ ਮਨੀਸ਼ ਕੁਮਾਰ (27) ਵਜੋਂ ਹੋਈ ਹੈ, ਉਸ ਦਾ ਵਿਆਹ 3-4 ਮਹੀਨੇ ਪਹਿਲਾਂ ਹੀ ਹੋਇਆ ਸੀ। ਪੁਲਸ ਨੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੌਲੀ ਕੰਪਲੈਕਸ ਵਿਚ ਇਕ ਨੌਜਵਾਨ ਨੇ ਫ਼ਾਹਾ ਲਾ ਲਿਆ। ਪੁਲਸ ਅਨੁਸਾਰ ਉਸ ਦੀ ਪਤਨੀ ਪੇਕੇ ਗਈ ਹੋਈ ਸੀ। ਘਟਨਾ ਸਥਾਨ ਤੋਂ ਪੁਲਸ ਨੂੰ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ।
 


Babita

Content Editor

Related News