ਹਲਵਾਈ ਕਾਰੀਗਰ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ

Wednesday, Aug 25, 2021 - 02:22 PM (IST)

ਹਲਵਾਈ ਕਾਰੀਗਰ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ

ਮਾਛੀਵਾੜਾ ਸਾਹਿਬ (ਜ. ਬ.) : ਮਾਛੀਵਾੜਾ ਥਾਣੇ ਅਧੀਨ ਪੈਂਦੇ ਪਿੰਡ ਜੱਸੋਵਾਲ ਦੇ ਨਿਵਾਸੀ ਸੁਖਦੇਵ ਸਿੰਘ (40) ਨੇ ਦਰੱਖਤ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਹਲਵਾਈ ਕਾਰੀਗਰ ਹੈ, ਜੋ ਕਿ ਵਿਆਹ ਅਤੇ ਹੋਰ ਸਮਾਗਮਾਂ ਵਿਚ ਪਕਵਾਨ ਬਣਾਉਣ ਲਈ ਜਾਂਦਾ ਸੀ। ਉਹ ਪਹਿਲਾਂ ਸ਼ਰਾਬ ਠੇਕੇ ’ਤੇ ਗਿਆ, ਜਿੱਥੇ ਉਸ ਨੇ ਸ਼ਰਾਬ ਪੀਤੀ ਅਤੇ ਫਿਰ ਨੇੜੇ ਹੀ ਪਾਪਲੂਰਾਂ ਕੋਲ ਜਾ ਕੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਾਛੀਵਾੜਾ ਦੇ ਸਹਾਇਕ ਥਾਣੇਦਾਰ ਵਿਪਨ ਕੁਮਾਰ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਵੇਰੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ, ਜਿਸ ਤੋਂ ਬਾਅਦ ਪਤਾ ਲੱਗੇਗਾ ਕਿ ਸੁਖਦੇਵ ਸਿੰਘ ਨੇ ਖ਼ੁਦਕੁਸ਼ੀ ਕਿਉਂ ਕੀਤੀ।

ਫਿਲਹਾਲ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਘਰ ’ਚ ਆਰਥਿਕ ਮੰਦਹਾਲੀ ਕਾਰਨ ਸੁਖਦੇਵ ਸਿੰਘ ਪਰੇਸ਼ਾਨ ਰਹਿ ਰਿਹਾ ਸੀ, ਜਿਸ ਕਾਰਨ ਉਸ ਨੇ ਅਜਿਹਾ ਖੌਫ਼ਨਾਕ ਕਦਮ ਚੁੱਕਿਆ। ਮ੍ਰਿਤਕ ਆਪਣੇ ਪਿਛਲੇ ਪਤਨੀ ਤੋਂ ਇਲਾਵਾ 2 ਬੱਚੇ ਵੀ ਛੱਡ ਗਿਆ ਹੈ।


author

Babita

Content Editor

Related News