ਕੰਮ ਨਾ ਮਿਲਣ ਕਾਰਨ ਪਰਵਾਸੀ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
Sunday, Jul 02, 2023 - 03:23 PM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਕੰਮ ਨਾ ਮਿਲਣ ਕਾਰਨ ਸਥਾਨਕ ਟਰਾਲੀ ਯੂਨੀਅਨ ਨੇੜੇ ਇਕ ਪਰਵਾਸੀ ਮਜ਼ਦੂਰ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ, ਜਿਸ ਸਬੰਧੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਨਵੀਂ ਅਨਾਜ ਮੰਡੀ ਚੌਂਕੀ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਕਮਲੇਸ਼ ਕੁਮਾਰ ਬਿਹਾਰ ਤੋਂ ਇੱਥੇ ਮਜ਼ਦੂਰੀ ਦਾ ਕੰਮ ਕਰਦਾ ਸੀ।
ਉਸ ਦੇ ਪਰਿਵਾਰਕ ਮੈਂਬਰਾਂ ਨੇ ਬਿਆਨ ਦਿੱਤਾ ਹੈ ਕਿ ਕਮਲੇਸ਼ ਕੁਮਾਰ ਨੂੰ ਕਾਫੀ ਸਮੇਂ ਤੋਂ ਕੰਮ ਨਹੀਂ ਮਿਲ ਰਿਹਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ ਤੇ ਉਸ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਵੱਲੋਂ ਕਾਰਵਾਈ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।