ਔਰਤ ਤੋਂ ਦੁਖ਼ੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Thursday, Nov 28, 2024 - 04:06 PM (IST)

ਔਰਤ ਤੋਂ ਦੁਖ਼ੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਫਾਜ਼ਿਲਕਾ (ਨਾਗਪਾਲ) : ਉਪ-ਮੰਡਲ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਦੇ ਪੁੱਤਰ ਨੂੰ ਇਕ ਔਰਤ ਵੱਲੋਂ ਤੰਗ-ਪਰੇਸ਼ਾਨ ਕੀਤੇ ਜਾਣ ਕਾਰਨ ਖ਼ੁਦਕੁਸ਼ੀ ਕਰਨ ’ਤੇ ਮਾਮਲਾ ਦਰਜ ਕੀਤਾ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਬਲਵਿੰਦਰ ਸਿੰਘ ਵਾਸੀ ਅਰਨੀਵਾਲਾ ਸੇਖ ਸੁਭਾਨ ਨੇ ਦੱਸਿਆ ਕਿ ਉਸ ਦੇ ਪੁੱਤਰ ਜਸਕਰਨ ਸਿੰਘ ਨੂੰ ਅਰਨੀਵਾਲਾ ਵਾਸੀ ਰਮਨ ਗਿੱਲ ਵੱਲੋਂ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ’ਤੇ ਉਸ ਦੇ ਪੁੱਤਰ ਵੱਲੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਗਈ। ਪੁਲਸ ਨੇ ਬਿਆਨ ਦੇ ਆਧਾਰ ’ਤੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

Babita

Content Editor

Related News