ਧਨਾਸ ਪੁਲਸ ਕੰਪਲੈਕਸ ''ਚ ਕਾਂਸਟੇਬਲ ਨੇ ਖ਼ੁਦ ਨੂੰ ਮਾਰੀ ਗੋਲੀ, ਮੌਤ

Friday, May 30, 2025 - 01:00 PM (IST)

ਧਨਾਸ ਪੁਲਸ ਕੰਪਲੈਕਸ ''ਚ ਕਾਂਸਟੇਬਲ ਨੇ ਖ਼ੁਦ ਨੂੰ ਮਾਰੀ ਗੋਲੀ, ਮੌਤ

ਚੰਡੀਗੜ੍ਹ : ਧਨਾਸ ਪੁਲਸ ਕੰਪਲੈਕਸ 'ਚ ਵੀ. ਆਈ. ਪੀ. ਸਕਿਓਰਟੀ 'ਚ ਤਾਇਨਾਤ ਕਾਂਸਟੇਬਲ ਨੇ ਸਰਵਿਸ ਰਿਵਾਲਵਰ ਨਾਲ ਵੀਰਵਾਰ ਰਾਤ ਖ਼ੁਦ ਨੂੰ ਗੋਲੀ ਮਾਰ ਲਈ। ਗੋਲੀ ਸਿਰ ਦੇ ਆਰ-ਪਾਰ ਹੋ ਗਈ। ਪੀ. ਸੀ. ਆਰ. ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀ ਨੂੰ ਸੈਕਟਰ-16 ਹਸਪਤਾਲ ਵਿਚ ਦਾਖ਼ਲ ਕਰਵਾਇਆ। ਜਿੱਥੇ ਡਾਕਟਰਾਂ ਨੇ ਕਾਂਸਟੇਬਲ ਕੈਲਾਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਸਾਰੰਗਪੁਰ ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਦੀ ਅਨੁਸਾਰ ਕਰਜ਼ੇ ਕਾਰਨ ਗੋਲੀ ਮਾਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਜੋ ਮੂਲ ਤੋਂ ਹਰਿਆਣਾ ਦਾ ਨਿਵਾਸੀ ਸੀ ਅਤੇ ਆਪਣੀ ਪਤਨੀ ਅਤੇ ਬੱਚਿਆ ਦੇ ਨਾਲ ਚੰਡੀਗੜ੍ਹ ਵਿਚ ਰਹਿ ਰਿਹਾ ਸੀ।

ਜਾਣਕਾਰੀ ਦੇ ਅਨੁਸਾਰ, ਕੈਲਾਸ਼ 2012 ਬੈਚ ਦਾ ਕਾਂਸਟੇਬਲ ਭਰਤੀ ਹੋਇਆ ਸੀ ਅਤੇ ਇਨ੍ਹੀਂ ਦਿਨੀਂ ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਵਿਚ ਸੁਰੱਖਿਆ ਡਿਊਟੀ ’ਤੇ ਤਾਇਨਾਤ ਸੀ। ਵੀਰਵਾਰ ਰਾਤ ਕਰੀਬ 10 ਵਜੇ ਕੈਲਾਸ਼ ਨੇ ਆਪਣੇ ਸਰਕਾਰੀ ਰਿਹਾਇਸ਼ ਵਿਚ ਸਰਵਿਸ ਰਿਵਾਲਵਰ ਨਾਲ ਸਿਰ ਵਿਚ ਗੋਲੀ ਮਾਰ ਲਈ। ਗੋਲੀ ਖੋਪੜੀ ਨੂੰ ਚੀਰਦੇ ਹੋਏ ਆਰ-ਪਾਰ ਨਿਕਲ ਗਈ, ਜਿਸ ਨਾਲ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਗੋਲੀ ਦੀ ਆਵਾਜ਼ ਸੁਣਕੇ ਗੁਆਂਢ ਦੇ ਲੋਕ ਤੁਰੰਤ ਕੈਲਾਸ਼ ਦੇ ਘਰ ਪਹੁੰਚੇ, ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ।

ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਟੀਮ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਦੇ ਅਨੁਸਾਰ ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। ਸ਼ੁੱਕਰਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪੀ ਜਾਵੇਗੀ। ਮਾਮਲੇ ਦੀ ਜਾਂਚ ਜਾਰੀ ਹੈ। ਸਥਾਨਕ ਪੁਲਸ ਅਧਿਕਾਰੀ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ। ਕਾਂਸਟੇਬਲ ਕੈਲਾਸ਼ ਇੱਕ ਅਨੁਸ਼ਾਸਿਤ ਜਵਾਨ ਸੀ। ਅਸੀਂ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਉਸਨੇ ਇਹ ਸਖ਼ਤ ਕਦਮ ਕਿਉਂ ਚੁੱਕਿਆ।
 


author

Babita

Content Editor

Related News