50 ਸਾਲਾ ਵਿਅਕਤੀ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Monday, Jul 07, 2025 - 09:36 AM (IST)

ਅਬੋਹਰ (ਸੁਨੀਲ) : ਪੰਜਾਵਾ ਮਾਈਨਰ ਪਿੰਡ ਗੋਬਿੰਦਗੜ੍ਹ ਨੇੜੇ ਇਕ ਵਿਅਕਤੀ ਨੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਨੇ ਪੁਲਸ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤਾ ਗਿਆ ਹੈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਕਮੇਟੀ ਮੈਂਬਰ ਅਨੀਸ਼ ਨਰੂਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੋਬਿੰਦਗੜ੍ਹ ਨੇੜੇ ਇਕ ਵਿਅਕਤੀ ਨੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।
ਜਿਸ ’ਤੇ ਉਹ ਮੌਕੇ ’ਤੇ ਪਹੁੰਚੇ ਅਤੇ ਸਦਰ ਪੁਲਸ ਨੂੰ ਸੂਚਿਤ ਕੀਤਾ। ਪੁਲਸ ਮੁਲਾਜ਼ਮਾਂ ਨੇ ਉੱਥੇ ਪਹੁੰਚ ਕੇ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਮੋਟਰਸਾਈਕਲ ਅਤੇ ਚੱਪਲਾਂ ਕੁੱਝ ਦੂਰੀ ’ਤੇ ਮਿਲੀਆਂ। ਮ੍ਰਿਤਕ ਦੀ ਕਰੀਬ 50 ਸਾਲ ਹੈ ਅਤੇ ਉਸ ਨੇ ਭੂਰੇ ਅਤੇ ਚਿੱਟੇ ਰੰਗ ਦਾ ਕੁੜਤਾ-ਪਜਾਮਾ ਪਾਇਆ ਹੋਇਆ ਹੈ। ਨਹਿਰ ’ਚ ਨਹਾ ਰਹੇ ਕੁੱਝ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਇਕ ਵਿਅਕਤੀ ਨੇ ਨਹਿਰ ’ਚ ਛਾਲ ਮਾਰ ਦਿੱਤੀ ਅਤੇ ਉਨ੍ਹਾਂ ਨੇ ਉਸ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਡੁੱਬਣ ਨਾਲ ਮੌਤ ਹੋ ਗਈ।