ਨੌਜਵਾਨ ਨੇ ਰੇਲਗੱਡੀ ਹੇਠਾਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Thursday, Sep 04, 2025 - 04:07 PM (IST)

ਬਠਿੰਡਾ (ਸੁਖਵਿੰਦਰ) : ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-5 ਬਠਿੰਡਾ-ਦਿੱਲੀ ਲਾਈਨ 'ਤੇ ਇੱਕ ਅਣਪਛਾਤੇ ਨੌਜਵਾਨ ਨੇ ਰੇਲਗੱਡੀ ਹੇਠਾਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਸੂਚਨਾ ਮਿਲਣ 'ਤੇ ਸਹਾਰਾ ਜਨਸੇਵਾ ਟੀਮ ਮੌਕੇ 'ਤੇ ਪਹੁੰਚੀ, ਜਦੋਂ ਕਿ ਜੀ. ਆਰ. ਪੀ. ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ।
ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਕਿਉਂਕਿ ਉਸ ਕੋਲ ਕੋਈ ਦਸਤਾਵੇਜ਼ ਨਹੀਂ ਮਿਲੇ। ਮ੍ਰਿਤਕ ਨੌਜਵਾਨ ਨੇ ਸਿਰਫ਼ ਪੈਂਟ ਪਾਈ ਹੋਈ ਸੀ। ਪੁਲਸ ਜਾਂਚ ਤੋਂ ਬਾਅਦ ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।