ਵਿਅਕਤੀ ਨੇ ਰੇਲਗੱਡੀ ਹੇਠਾਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Sunday, Oct 05, 2025 - 09:40 AM (IST)
ਬਠਿੰਡਾ (ਸੁਖਵਿੰਦਰ) : ਬਠਿੰਡਾ ਮਲੋਟ ਰਿੰਗ ਰੋਡ ’ਤੇ ਅਣਪਛਾਤੇ ਵਿਅਕਤੀ ਨੇ ਰੇਲਗੱਡੀ ਹੇਠਾਂ ਆਕੇ ਖ਼ੁਦਕੁਸ਼ੀ ਕਰ ਲਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਰਾਜਿੰਦਰ ਕੁਮਾਰ ਮੌਕੇ ’ਤੇ ਪਹੁੰਚੇ। ਮ੍ਰਿਤਕ ਦੀ ਲਾਸ਼ ਕਈ ਟੁਕੜਿਆਂ 'ਚ ਵੰਡੀ ਹੋਈ ਸੀ, ਜਿਸ ਕਾਰਨ ਉਸਦੀ ਪਛਾਣ ਨਹੀ ਹੋ ਸਕੀ।
ਜੀ. ਆਰ. ਪੀ. ਮੌਕੇ ’ਤੇ ਪਹੁੰਚੀ ਅਤੇ ਲੋੜੀਂਦੀ ਕਾਰਵਾਈ ਕੀਤੀ। ਪੁਲਸ ਜਾਂਚ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ।
