ਸ਼ੱਕੀ ਹਾਲਾਤਾਂ ’ਚ ਨੌਜਵਾਨ ਨੇ ਸਤਲੁਜ ਦਰਿਆ ’ਚ ਮਾਰੀ ਛਾਲ
Tuesday, Dec 09, 2025 - 12:40 PM (IST)
ਮਾਛੀਵਾੜਾ ਸਾਹਿਬ (ਟੱਕਰ) : ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਰਤਨਗੜ੍ਹ ਦੇ ਨੌਜਵਾਨ ਨੇ ਸਤਲੁਜ ਦਰਿਆ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ (30) ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਨੀਲ ਕੁਮਾਰ ਜੋ ਕਿ ਲੁਧਿਆਣਾ ਵਿਖੇ ਫੈਕਟਰੀ ’ਚ ਕੰਮ ਕਰਦਾ ਸੀ ਤੇ ਸੋਮਵਾਰ ਸਵੇਰੇ ਘਰੋਂ ਕੰਮ ’ਤੇ ਗਿਆ ਸੀ, ਜਿਸ ਨੇ ਸਤਲੁਜ ਦਰਿਆ ਦੇ ਪੁਲ ਤੋਂ ਛਾਲ ਮਾਰ ਦਿੱਤੀ। ਛਾਲ ਮਾਰਨ ਤੋਂ ਪਹਿਲਾਂ ਉਸ ਨੇ ਪਰਿਵਾਰਕ ਮੈਂਬਰਾਂ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਘਰ ’ਚ ਉਸ ਦੀ ਬਜ਼ੁਰਗ ਮਾਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੀ ਪਤਨੀ 6 ਮਹੀਨੇ ਪਹਿਲਾਂ ਹੀ ਇੰਗਲੈਂਡ ਗਈ ਹੈ ਜਿਨ੍ਹਾਂ ਦੀ ਇਕ ਲੜਕੀ ਵੀ ਹੈ। ਪੁਲਸ ਵਲੋਂ ਕੁਝ ਹੀ ਦੂਰੀ ’ਤੇ ਮ੍ਰਿਤਕ ਸੁਨੀਲ ਕੁਮਾਰ ਦੀ ਲਾਸ਼ ਬਰਾਮਦ ਕਰ ਮੋਰਚਰੀ ’ਚ ਰਖਵਾ ਦਿੱਤਾ ਗਈ ਹੈ।
